JALANDHAR WEATHER

ਭਾਈ ਅਮਰੀਕ ਸਿੰਘ ਬੱਲੋਵਾਲ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ

 ਨਵਾਂਸ਼ਹਿਰ, 10 ਮਾਰਚ (ਜਸਬੀਰ ਸਿੰਘ ਨੂਰਪੁਰ) - ਦੁਆਬੇ ਦੇ ਸੀਨੀਅਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਬੁਲਾਰੇ ਭਾਈ ਅਮਰੀਕ ਸਿੰਘ ਬੱਲੋਵਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਨਮਾਨ ਕੀਤਾ ਅਤੇ ਆਖਿਆ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਦੀ ਜਿੰਮੇਵਾਰੀ ਦਿੱਤੀ ਗਈ ਜਾਂਦੀ ਹੈ। ੳਅਜਿਹੇ ਮਿਹਨਤੀ ਵਰਕਰਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ । ੁਨ੍ਹਾਂ ਆਖਿਆ ਕਿ ਲੋਕਾਂ ਚ ਆਮ ਆਦਮੀ ਪਾਰਟੀ ਤੋਂ ਭਰੋਸਾ ਉੱਠ ਰਿਹਾ ਹੈ ਤੇ ਮੁੜ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ