JALANDHAR WEATHER

ਮੁਲਾਜ਼ਮ ਜਥੇਬੰਦੀਆਂ ਵਲੋਂ ਜੀ.ਟੀ. ਰੋਡ 'ਤੇ ਧਰਨਾ

 ਜੰਡਿਆਲਾ ਗੁਰੂ (ਅੰਮ੍ਰਿਤਸਰ), 10 ਮਾਰਚ (ਹਰਜਿੰਦਰ ਸਿੰਘ ਕਲੇਰ, ਪਰਮਿੰਦਰ ਸਿੰਘ ਜੋਸ਼ਨ) - ਪੰਜਾਬ ਸਟੇਟ ਮਨਿਸਟਰੀ ਸਰਵਿਸ ਯੂਨੀਅਨ ਵਲੋਂ ਪਿਛਲੇ ਸਮੇਂ ਤੋਂ ਦਿੱਤੇ ਸੰਘਰਸ਼ਾਂ ਦੇ ਅਨੁਸਾਰ ਪੰਜਾਬ ਦੇ ਸਮੁੱਚੇ ਮੁਲਾਜ਼ਮ ਸੂਬੇ ਭਰ ਦੇ ਵਿਚ ਸਰਕਾਰ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਦੇ ਚੱਲਦਿਆਂ ਹੀ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਪੁਲਿਸ ਵਲੋਂ ਗਿਰਫਤਾਰ ਕਰਨ ਦੇ ਰੋਸ ਵਿਚ ਅਧਿਆਪਕ ਤੇ ਪੰਜਾਬ ਰੋਡਵੇਜ ਯੂਨੀਅਨ ਦੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਜੀ,ਟੀ .ਰੋਡ ਹਾਈਵੇ ਜੰਡਿਆਲਾ ਗੁਰੂ ਵਿਖੇ ਰੋਸ ਧਰਨਾ ਲਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈਙ ਇਸ ਕਰ ਕੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਜਿੱਥੇ ਭਾਰੀ ਪਰੇਸ਼ਾਨੀ ਦਾ ਸਾਹਮਨਾ ਕਰਨਾ ਪੈ ਰਿਹਾ ਉਥੇ ਗੱਡੀਆਂ ਦੀਆ ਦੂਰ ਦੂਰ ਤੱਕ ਲੰਬੀਆਂ ਕਤਾਰਾਂ ਲੱਗੀਆਂ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ