JALANDHAR WEATHER

ਬਿਜਲੀ ਸੋਧ ਬਿੱਲ 2025 ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਰੋਸ ਰੈਲੀ

ਢਿਲਵਾਂ (ਕਪੂਰਥਲਾ), 10 ਮਾਰਚ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਜੁਆਇੰਟ ਫ਼ੋਰਮ ਦੇ ਸੱਦੇ 'ਤੇ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜ਼ਨ ਢਿਲਵਾਂ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਬਿਜਲੀ ਸੋਧ ਬਿੱਲ 2025 ਨੂੰ ਲੈ ਕੇ ਬਿਜਲੀ ਕਾਮਿਆਂ ਵਲੋਂ ਸਥਾਨਕ ਦਫ਼ਤਰ ਦੇ ਬਾਹਰ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸਬੋਧਨ ਕਰਦਿਆਂ ਸਕੱਤਰ ਚਰਨਜੀਤ ਸਿੰਘ, ਹਰਜਿੰਦਰ ਪ੍ਰਤਾਪ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਅੱਜ ਬਿਜਲੀ ਸੋਧ ਬਿੱਲ 2025 ਨੂੰ ਪੇਸ਼ ਕੀਤੇ ਜਾਣ ਦੀ ਸੰਭਾਵਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਜੁਆਇੰਟ ਫ਼ੋਰਮ ਨੇ ਸਮੁੱਚੇ ਪੰਜਾਬ ਵਿਚ ਅੱਜ ਰੋਸ ਰੈਲੀ ਕੀਤੇ ਜਾਣ ਦਾ ਸੱਦਾ ਦਿੱਤਾ ਹੈ, ਜਿਸ ਤਹਿਤ ਉਨ੍ਹਾਂ ਵਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਸ ਬਿੱਲ ਦੇ ਲਾਗੂ ਹੋਣ ਨਾਲ ਨਿੱਜੀਕਰਨ ਕੀਤੇ ਜਾਣ ਦਾ ਰਾਹ ਪੱਧਰਾ ਹੋ ਰਿਹਾ ਹੈ, ਜਿਸ ਦੀ ਜਥੇਬੰਦੀ ਨਿਖੇਧੀ ਕਰਦੀ ਹੈ ।ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀ ਮੁਲਾਜਮ ਮਾਰੂ ਅਤੇ ਲੋਕ ਮਾਰੂ ਨੀਤੀਆਂ ਦੇ ਕਾਰਨ ਮੁਨਾਫ਼ੇ ਵਾਲੇ ਅਦਾਰਿਆਂ ਨੂੰ ਤੋੜ ਕੇ ਨਿੱਜੀ ਹੱਥਾਂ ਵਿਚ ਦੇਣ ਨੂੰ ਲੱਗੀ ਹੋਈ ਹੈ ।ਉਨ੍ਹਾਂ ਮੰਗ ਕੀਤੀ ਕਿ ਅਦਾਰਿਆਂ ਨੂੰ ਪ੍ਰਾਈਵੇਟ ਨਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਣਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ