JALANDHAR WEATHER

ਟੀਮ ਇੰਡੀਆ ਨੂੰ ਬੀ.ਸੀ.ਸੀ.ਆਈ. ਦੇਵੇਗੀ 131 ਕਰੋੜ ਰੁਪਏ ਦਾ ਇਨਾਮ

ਨਵੀਂ ਦਿੱਲੀ, 10 ਮਾਰਚ- ਟੀ-20 ਵਿਸ਼ਵ ਕੱਪ ’ਚ ਜਿੱਤ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਟੀਮ ਇੰਡੀਆ ਨੂੰ 131 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਭਾਰਤ ਨੇ ਐਤਵਾਰ ਨੂੰ ਫਾਈਨਲ ਮੁਕਾਬਲੇ ’ਚ ਨਿਊਜ਼ੀਲੈਂਡ ਨੂੰ ਹਰਾ ਕੇ ਖ਼ਿਤਾਬ ਆਪਣੇ ਨਾਂਅ ਕੀਤਾ ਸੀ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਮੈਚ ਵਿਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਨਿਊਜ਼ੀਲੈਂਡ ਨੂੰ ਹਰਾ ਕੇ ਟਰਾਫੀ ਜਿੱਤੀ। ਇਸ ਦੇ ਨਾਲ,ਟੀਮ ਇੰਡੀਆ ਨੇ ਆਪਣਾ ਖਿਤਾਬ ਬਰਕਰਾਰ ਰੱਖਿਆ ਅਤੇ T20 ਵਿਸ਼ਵ ਕੱਪ ਦੇ ਇਤਿਹਾਸ ਵਿਚ ਲਗਾਤਾਰ ਦੋ ਵਾਰ ਟਰਾਫੀ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ।

BCCI ਨੇ ਇਸ ਇਤਿਹਾਸਕ ਪ੍ਰਾਪਤੀ ਲਈ ਖਿਡਾਰੀਆਂ, ਸਹਾਇਕ ਸਟਾਫ ਅਤੇ ਚੋਣਕਾਰਾਂ ਨੂੰ ਵਧਾਈ ਦਿੱਤੀ। ਬੋਰਡ ਨੇ ਉਮੀਦ ਪ੍ਰਗਟ ਕੀਤੀ ਕਿ ਟੀਮ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕਰਦੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ