JALANDHAR WEATHER

ਮਹਿਲਾ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ 'ਤੇ ਨੌਜਵਾਨ ਨੇ ਲਾਇਆ ਮੌਤ ਨੂੰ ਗਲੇ

ਕਪੂਰਥਲਾ, 11 ਮਾਰਚ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਲਾਹੌਰੀ ਗੇਟ ਵਿਖੇ ਇਕ ਨੌਜਵਾਨ ਨੇ ਮਹਿਲਾ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਕਾਰਨ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ | ਜਿਸ ਦੀ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ | ਆਤਮਹੱਤਿਆ ਕਰਨ ਤੋਂ ਪਹਿਲਾਂ ਉਸ ਨੇ ਇਕ ਵੀਡੀਓ ਬਣਾਈ ਜਿਸ ਵਿਚ ਉਸ ਨੇ ਦੱਸਿਆ ਕਿ ਇਕ ਮਹਿਲਾ ਉਸ ਨੂੰ ਕਥਿਤ ਤੌਰ 'ਤੇ ਤੰਗ ਪ੍ਰੇਸ਼ਾਨ ਕਰਦੀ ਹੈ ਤੇ ਉਸ 'ਤੇ ਪਰਚਾ ਕਰਵਾਉਣ ਦੀ ਧਮਕੀ ਦੇ ਰਹੀ ਹੈ, ਜਿਸ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ ਹੈ |

ਥਾਣਾ ਸਿਟੀ ਦੇ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੂਰਜ ਨਾਹਰ ਪੁੱਤਰ ਨਛੱਤਰ ਨਾਹਰ ਵਾਸੀ ਪਟਵਾਰੀਆਂ ਵਾਲੀ ਗਲੀ ਦੀ ਮਾਤਾ ਪੂਨਮ ਨੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਇਕ ਲੜਕੀ ਰੀਤੂ ਬਾਲਾ ਵਾਸੀ ਬ੍ਰਹਮਕੁੰਡ ਕਲੋਨੀ ਜੋ ਕਿ ਮੇਰੇ ਲੜਕੇ ਨਾਲ ਲਗਭਗ ਢੇਡ ਸਾਲਾਂ ਤੋਂ ਦੋਸਤੀ ਕੀਤੀ ਹੋਈ ਸੀ ਤੇ ਬਾਅਦ ਵਿਚ ਮੇਰੇ ਲੜਕੇ ਨੂੰ ਪਤਾ ਲੱਗਾ ਕਿ ਉਹ ਵਿਆਹੀ ਹੋਈ ਹੈ ਤੇ ਉਸ ਦਾ ਆਪਣੇ ਪਤੀ ਨਾਲ ਤਲਾਕ ਵੀ ਨਹੀਂ ਹੋਇਆ ਜਿਸ ਬਾਰੇ ਉਸ ਨੇ ਮੈਨੂੰ ਦੱਸਿਆ | ਬਾਅਦ ਵਿਚ ਕਥਿਤ ਤੌਰ 'ਤੇ ਉਕਤ ਮਹਿਲਾ ਉਸ ਕੋਲੋਂ 2 ਲੱਖ ਰੁਪਏ ਦੀ ਮੰਗ ਕਰਨ ਲੱਗੀ ਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਉਸ 'ਤੇ ਜਬਰ ਜਨਾਹ ਦਾ ਪਰਚਾ ਕਰਵਾਉਣ ਦੀ ਵੀ ਧਮਕੀਆਂ ਦੇ ਰਹੀ ਸੀ | ਜਿਸ ਤੋਂ ਤੰਗ ਆ ਕੇ ਮੇਰੇ ਲੜਕੇ ਨੇ ਇਹ ਕਦਮ ਚੁੱਕਿਆ ਹੈ ਲਈ ਹੈ | ਮੇਰੇ ਲੜਕੇ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਕਥਿਤ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ | ਜਿਸ 'ਤੇ ਥਾਣਾ ਸਿਟੀ ਪੁਲਿਸ ਨੇ ਰੀਤੂ ਬਾਲਾ ਵਾਸੀ ਬ੍ਰਹਮਕੁੰਡ ਕਲੋਨੀ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਹਿਲਾ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਏ.ਐਸ.ਆਈ. ਨੇ ਦੱਸਿਆ ਕਿ ਔਰਤ ਵਲੋਂ ਲੜਕੇ ਖ਼ਿਲਾਫ਼ ਪਹਿਲਾਂ ਡੀ.ਐਸ.ਪੀ. ਨੂੰ ਦਰਖਾਸਤਾਂ ਵੀ ਦਿੱਤੀਆਂ ਗਈਆਂ ਸਨ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ