JALANDHAR WEATHER

ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ, ਐਲ.ਪੀ.ਜੀ. ਸਿਲੰਡਰ, ਡੀਜ਼ਲ ਤੇ ਪੈਟਰੋਲ ਦਾ ਲੋੜੀਂਦਾ ਸਟਾਕ ਮੌਜੂਦ : ਡਿਪਟੀ ਕਮਿਸ਼ਨਰ

ਜਲੰਧਰ, 11 ਮਾਰਚ - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਐਲ.ਪੀ.ਜੀ. ਸਿਲੰਡਰਾਂ/ਡੀਜ਼ਲ/ਪੈਟਰੋਲ ਦੀ ਉਪਲਬਧਤਾ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹੇ ਕੋਲ ਜਨਤਕ ਮੰਗ ਨੂੰ ਪੂਰਾ ਕਰਨ ਲਈ ਲੋੜੀਂਦਾ ਸਟਾਕ ਮੌਜੂਦ ਹੈ। ਡਾ. ਅਗਰਵਾਲ ਨੇ ਵਸਨੀਕਾਂ ਨੂੰ ਘਬਰਾਹਟ ਵਿਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਪਲਾਈ ਚੇਨ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਜ਼ਿਲ੍ਹੇ ਵਿਚ ਲੋੜੀਂਦਾ ਸਟਾਕ ਮੌਜੂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਐਲ.ਪੀ.ਜੀ., ਡੀਜ਼ਲ ਅਤੇ ਪੈਟਰੋਲ ਦੇ ਸਟਾਕ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਸ ਸੰਬੰਧੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਲਿਮਟਿਡ ਦੇ ਅਧਿਕਾਰੀਆਂ ਅਤੇ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਮੌਜੂਦਾ ਸਟਾਕ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਮਰੱਥ ਅਥਾਰਟੀ ਤੋਂ ਪੁਸ਼ਟੀ ਕੀਤੇ ਬਿਨਾਂ ਕਿੱਲਤ ਬਾਰੇ ਗ਼ਲਤ ਜਾਣਕਾਰੀ ਫੈਲਾਉਣ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਜ਼ਰੂਰੀ ਵਸਤਾਂ ਐਕਟ-1955 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ