JALANDHAR WEATHER

ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਨੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੂੰ ਦਿੱਤੀਆਂ ਵਧਾਈਆਂ

ਨਵੀਂ ਦਿੱਲੀ , 11 ਮਾਰਚ - ਦਿੱਲੀ ਦੇ ਮਾਣਯੋਗ ਲੈਫਟੀਨੈਂਟ ਗਵਰਨਰ, ਤਰਨਜੀਤ ਸਿੰਘ ਸੰਧੂ ਨੂੰ ਅਹੁਦਾ ਸੰਭਾਲਣ 'ਤੇ ਹਰ ਪਾਸੇ ਤੋਂ ਵਧਾਈਆਂ ਮਿਲ ਰਹੀਆਂ ਹਨ ।ਉਨ੍ਹਾਂ ਕਿਹਾ ਕਿ ਇਸ ਮੌਕੇ 'ਤੇ ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਸੁਭਾਗ ਵੀ ਪ੍ਰਾਪਤ ਹੋਇਆ। ਇਸ ਮੌਕੇ ਡੇਰਾ ਬਿਆਸ ਮੁਖੀ ਨੇ ਕਿਹਾ ਕਿ ਮੈਂ ਤਰਨਜੀਤ ਸਿੰਘ ਸੰਧੂ ਜੀ ਨੂੰ ਉਨ੍ਹਾਂ ਦੀ ਨਵੀਂ ਭੂਮਿਕਾ ਵਿਚ ਵੱਡੀ ਸਫਲਤਾ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਨ੍ਹਾਂ ਦੀ ਅਗਵਾਈ ਜਨਤਕ ਸੇਵਾ, ਸੁਸ਼ਾਸਨ ਅਤੇ ਲੋਕਾਂ ਦੀ ਭਲਾਈ ਵਿਚ ਯੋਗਦਾਨ ਪਾਉਂਦੀ ਰਹੇਗੀ। ਇਸ ਮੌਕੇ 'ਤੇ ਗੁਰਜੀਤ ਸਿੰਘ ਔਜਲਾ ਤੇ ਅਹਿਮ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।

1988 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ, ਸੰਧੂ ਅਮਰੀਕੀ ਮਾਮਲਿਆਂ 'ਤੇ ਸਭ ਤੋਂ ਤਜਰਬੇਕਾਰ ਭਾਰਤੀ ਡਿਪਲੋਮੈਟਾਂ ਵਿਚੋਂ ਇਕ ਰਹੇ ਹਨ ਜਿਨ੍ਹਾਂ ਦਾ ਕਰੀਅਰ ਤਿੰਨ ਦਹਾਕਿਆਂ ਤੋਂ ਵੱਧ ਦਾ ਸੀ। ਉਨ੍ਹਾਂ ਨੇ ਵਾਸ਼ਿੰਗਟਨ, ਡੀ.ਸੀ. ਵਿੱਚ ਭਾਰਤੀ ਮਿਸ਼ਨ ਵਿਚ ਕਈ ਵਾਰ ਸੇਵਾ ਨਿਭਾਈ। ਉਹ ਫਰਵਰੀ 2020 ਤੋਂ ਜਨਵਰੀ 2024 ਤੱਕ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਸਨ। 63 ਸਾਲਾ ਸਾਬਕਾ ਡਿਪਲੋਮੈਟ ਜੁਲਾਈ 2005 ਤੋਂ ਫਰਵਰੀ 2009 ਤੱਕ ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਮਿਸ਼ਨ ਵਿਚ ਵੀ ਰਹਿ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ