JALANDHAR WEATHER

ਪੰਜਾਬ ਵਿਧਾਨ ਸਭਾ ਦੇ ਘਿਰਾਓ ਲਈ ਵੱਡੀ ਗਿਣਤੀ ਵਿਚ ਅਧਿਆਪਕ ਕਪੂਰਥਲਾ ਤੋਂ ਰਵਾਨਾ

ਸੁਲਤਾਨਪੁਰ ਲੋਧੀ, (ਕਪੂਰਥਲਾ),12 ਮਾਰਚ (ਥਿੰਦ)- ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ,ਡੀ. ਏ. ਦੀਆਂ 16 ਫ਼ੀਸਦੀ ਕਿਸ਼ਤਾਂ ਦੀ ਅਦਾਇਗੀ ਅਤੇ ਟੈੱਟ ਦੇ ਵਿਰੋਧ ਵਿਚ ਸਾਂਝੇ ਮੁਲਾਜ਼ਮ ਫਰੰਟ ਵਲੋਂ ਪੰਜਾਬ ਵਿਧਾਨ ਸਭਾ ਦੇ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਜ਼ਿਲ੍ਹਾ ਕਪੂਰਥਲਾ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਚੰਡੀਗੜ੍ਹ ਲਈ ਰਵਾਨਾ ਹੋਏ। ਸਰਕਾਰੀ ਟੀਚਰ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ, ਬਲਬੀਰ ਸਿੰਘ ਕਾਲਰੂ, ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਬਲਜੀਤ ਸਿੰਘ ਟਿੱਬਾ, ਸੁਖਦੇਵ ਸਿੰਘ, ਪ੍ਰਦੀਪ ਸਿੰਘ ਘੁਮਾਣ, ਕੰਵਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਵਲੋਂ ਕੀਤਾ ਜਾ ਇਹ ਘਿਰਾਓ ਇਤਿਹਾਸਕ ਹੋਵੇਗਾ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਅਧਿਆਪਕ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀਆਂ ਸੜਕਾਂ ’ਤੇ ਰੋਸ ਮਾਰਚ ਕਰਦੇ ਹੋਏ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ । ਆਗੂਆਂ ਨੇ ਕਿਹਾ ਕਿ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕੋਈ ਕਿਸ਼ਤ ਨਹੀਂ ਦਿੱਤੀ। ਕੇਂਦਰੀ ਅਤੇ ਗੁਆਂਢੀ ਸੂਬਿਆਂ ਦੇ ਮੁਲਾਜ਼ਮ ਅੱਜ 58 ਫ਼ੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ ਜਦ ਕਿ ਪੰਜਾਬ ਦੇ ਮੁਲਾਜ਼ਮਾਂ ਨੂੰ 42 ਫ਼ੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ