ਚੁਣੇ ਹੋਏ ਪ੍ਰਤੀਨਿਧੀਆਂ ਵਿਰੁੱਧ ਬੋਲਣਾ ਕਾਂਗਰਸ ਦੇ ਖ਼ੂਨ ਵਿਚ ਹੈ- ਡਾ. ਸੁਖਵਿੰਦਰ ਸਿੰਘ ਸੁੱਖੀ
ਚੰਡੀਗੜ੍ਹ, 12 ਮਾਰਚ- ਸਦਨ ਵਿਚ ਚਰਚਾ ਦੌਰਾਨ ਕਿਹਾ ਗਿਆ ਕਿ ਸਦਨ ਦੀ ਮਰਿਆਦਾ ਬਣਾਈ ਰੱਖਣਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। 'ਆਪ' ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਟਿੱਪਣੀਆਂ ਵਿਚ ਸਾਡੀਆਂ ਭੈਣਾਂ, ਮਾਵਾਂ ਅਤੇ ਧੀਆਂ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਖਹਿਰਾ ਇਥੇ ਹੀ ਨਹੀਂ ਰੁਕੇ, ਸਗੋਂ ਚੁਣੇ ਹੋਏ ਪ੍ਰਤੀਨਿਧੀਆਂ ਦਾ ਵੀ ਨਿਰਾਦਰ ਕੀਤਾ।
ਸੁੱਖੀ ਨੇ ਅੱਗੇ ਕਿਹਾ ਕਿ ਇਹ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਕੁਝ ਕਾਂਗਰਸੀ ਮੈਂਬਰ ਚੁਣੇ ਹੋਏ ਪ੍ਰਤੀਨਿਧੀਆਂ ਵਿਰੁੱਧ ਬੋਲਣ ਦੇ ਆਦੀ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਆਦਤ ਕਾਂਗਰਸ ਦੇ ਖੂਨ ਵਿਚ ਹੈ।
ਜਿਵੇਂ ਹੀ ਇਹ ਸ਼ਬਦ ਬੋਲੇ ਗਏ ਸਦਨ ਵਿੱਚ ਹੰਗਾਮਾ ਸ਼ੁਰੂ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਕਾਂਗਰਸ ਦੇ ਜ਼ਿਕਰ 'ਤੇ ਸਖ਼ਤ ਇਤਰਾਜ਼ ਜਤਾਇਆ ਅਤੇ ਬਹਿਸ ਤੇਜ਼ ਹੋ ਗਈ। ਸੁੱਖੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ, ਤਾਂ ਉਹ ਉਨ੍ਹਾਂ ਦੀਆਂ ਟਿੱਪਣੀਆਂ ਦਾ ਜਵਾਬ ਦੇ ਸਕਦੇ ਹਨ।
;
;
;
;
;
;
;
;
;