ਟਰੱਕ ਯੂਨੀਅਨ ਬਰਨਾਲਾ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ
ਬਰਨਾਲਾ,12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਟਰੱਕ ਯੂਨੀਅਨ ਬਰਨਾਲਾ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਪ੍ਰੇਰਨਾ ਸਦਕਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਰਕੇਸ਼ ਬਾਵਾ, ਸੰਜੀਵ ਬਾਵਾ, ਜਪਨ ਸਿੱਧੂ, ਅਮਰੀਕ ਸਿੰਘ, ਜਰਮਨ ਸਿੰਘ, ਨੱਥਾ ਸਿੰਘ ਢਿੱਲੋਂ, ਅਮਨ ਕਾਲੇਕੇ, ਸਤਪਾਲ ਸਿੰਘ ਨਮਾਜੀ ਖਾਨ ਆਦਿ ਆਗੂ ਵੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।
;
;
;
;
;
;
;
;