ਪੁਲਿਸ ਨੇ ਰੰਗ ਰੋਗਨ ਦਾ ਕੰਮ ਕਰਨ ਵਾਲੇ ਨੌਜਵਾਨ ਪਾਸੋਂ ਪਿਸਟਲ ਤੇ ਦੋ ਜਿੰਦਾ ਕਾਰਤੂਸ ਕੀਤੇ ਬਰਾਮਦ
ਸੰਗਤ ਮੰਡੀ, (ਬਠਿੰਡਾ), 13 ਮਾਰਚ (ਦੀਪਕ ਸ਼ਰਮਾ)- ਬਠਿੰਡਾ ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਪਾਸੋਂ ਇਕ ਪਿਸਟਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਹਰਜੀਵਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਦੀ ਅਗਵਾਈ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਚੁੱਘੇ ਕਲਾਂ ਤੋਂ ਸਰਦਾਰਗੜ੍ਹ ਲਿੰਕ ਰੋਡ ਸੜਕ ’ਤੇ ਸੂਏ ਪੁੱਲ ਕੋਲ ਪਹੁੰਚੀ ਤਾਂ ਇਕ ਨੌਜਵਾਨ ਸ਼ੱਕੀ ਹਾਲਤ ਵਿਚ ਬੈਠਾ ਦਿਖਾਈ ਦਿੱਤਾ। ਪੁਲਿਸ ਨੇ ਸ਼ੱਕ ਦੇ ਅਧਾਰ ’ਤੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਪਿਸਟਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਥਾਣਾ ਮੁਖੀ ਨੇ ਦੱਸਿਆ ਹੈ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਧਰਮਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਰਦਾਰਗੜ੍ਹ ਦੇ ਤੌਰ ’ਤੇ ਹੋਈ ਹੈ ਅਤੇ ਇਹ ਨੌਜਵਾਨ ਰੰਗ ਰੋਗਨ ਦਾ ਕੰਮ ਕਰਦਾ ਹੈ, ਜਿਸ ਦੇ ਖ਼ਿਲਾਫ਼ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਤਫਤੀਸ਼ ਜਾਰੀ ਹੈ।
;
;
;
;
;
;
;
;
;