ਥਾਣਾ ਮਲੋਆ ਦੀ ਪੁਲਿਸ ਵਲੋਂ 85 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
ਚੰਡੀਗੜ੍ਹ, 13 ਮਾਰਚ (ਕਪਿਲ ਵਧਵਾ) – ਚੰਡੀਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 85 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਨੀਲ ਵਰਮਾ ਉਰਫ਼ ਬਾਬੂ (27) ਵਾਸੀ ਈ.ਡਬਲਯੂ.ਐਸ. ਕਾਲੋਨੀ, ਚੰਡੀਗੜ੍ਹ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ 12 ਮਾਰਚ ਨੂੰ ਕਰੀਬ ਦੁਪਹਿਰ 12:35 ਵਜੇ ਥਾਣਾ ਮਲੋਆ ਦੇ ਏ.ਐੱਸ.ਆਈ. ਮੰਗਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਈ.ਡਬਲਯੂ.ਐਸ. ਕਲੋਨੀ ਦੇ ਇਕ ਮਕਾਨ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 85 ਗ੍ਰਾਮ ਹੈਰੋਇਨ ਬਰਾਮਦ ਹੋਈ। ਮੌਕੇ ’ਤੇ ਐਮ.ਐਫ.ਟੀ. (ਮੋਬਾਈਲ ਫੋਰੇਂਸਿਕ ਟੀਮ) ਨੂੰ ਬੁਲਾਇਆ ਗਿਆ ਅਤੇ ਬਰਾਮਦ ਨਸ਼ੀਲੇ ਪਦਾਰਥ ਨੂੰ ਕਾਨੂੰਨੀ ਕਾਰਵਾਈ ਅਧੀਨ ਕਬਜ਼ੇ ਵਿਚ ਲੈ ਲਿਆ ਗਿਆ।
ਇਸ ਸੰਬੰਧੀ ਥਾਣਾ ਮਲੋਆ ਵਿਖੇ 12 ਮਾਰਚ ਨੂੰ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਦੇ ਅਧੀਨ ਪਰਚਾ ਦਰਜ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ। ਬਰਾਮਦ ਹੈਰੋਇਨ ਨੂੰ ਮਲਖਾਨੇ ਵਿਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਇਹ ਹੈਰੋਇਨ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ ਲਿਆ ਕੇ ਟ੍ਰਾਈਸਿਟੀ ਖੇਤਰ ਵਿਚ ਰਿਟੇਲ ਪੱਧਰ ’ਤੇ ਸਪਲਾਈ ਕਰਦਾ ਸੀ।
ਪੁਲਿਸ ਰਿਕਾਰਡ ਮੁਤਾਬਕ ਮੁਲਜ਼ਮ ਪਹਿਲਾਂ ਵੀ ਕੁਝ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਰਹਿ ਚੁੱਕਾ ਹੈ। ਪੁਲਿਸ ਵਲੋਂ ਹੁਣ ਇਸ ਗਰੋਹ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਲਈ ਜਾਂਚ ਜਾਰੀ ਹੈ।
;
;
;
;
;
;
;
;
;