JALANDHAR WEATHER

ਭੈਣ ਦੇ ਵਿਆਹ ਦੇ ਕਾਰਡ ਵੰਡ ਕੇ ਆ ਰਹੇ ਦੋ ਨੌਜਵਾਨ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 14 ਮਾਰਚ- ਬੀਤੀ ਦੇਰ ਸ਼ਾਮ ਮਲੋਟ ਨੇੜਲੇ ਪਿੰਡ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦ ਕਿ ਦੂਜੇ ਦੀ ਗੰਭੀਰ ਹਾਲਤ ਕਰਕੇ ਉਸ ਨੂੰ ਏਮਜ਼ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮਹਿਰਾਜਵਾਲਾ ਦੀ ਭੈਣ ਦਾ ਵਿਆਹ ਸੀ। ਉਹ ਆਪਣੇ ਦੋਸਤ ਵਿੱਕੀ ਸਿੰਘ ਪੁੱਤਰ ਜੋਗਾ ਸਿੰਘ ਨਾਲ ਅਬੋਹਰ ਵਿਆਹ ਦੇ ਕਾਰਡ ਦੇਕੇ ਆਪਣੇ ਪਿੰਡ ਵਾਪਸ ਜਾ ਰਹੇ ਸਨ।

ਮੋਟਰਸਾਈਕਲ ਨੂੰ ਵਿੱਕੀ ਸਿੰਘ ਚਲਾ ਰਿਹਾ ਸੀ। ਜਦੋਂ ਇਹ ਪਿੰਡ ਮਲੋਟ ਤੋਂ ਬਾਹਰ ਪੈਟਰੋਲ ਪੰਪ ਨੇੜੇ ਪੁੱਜੇ ਤਾਂ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਚੁੱਕ ਕੇ ਮਲੋਟ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਇਸ ਸੰਬੰਧੀ ਪਿੰਡ ਮਹਿਰਾਜਵਾਲਾ ਦੇ ਨੰਬਰਦਾਰ ਪਰਮਿੰਦਰ ਸਿੰਘ ਪੰਮਾ ਬਰਾੜ ਨੇ ਦੱਸਿਆ ਕਿ ਹਸਪਤਾਲ ਪੁੱਜਣ ’ਤੇ ਵਿੱਕੀ ਸਿੰਘ ਦਮ ਤੋੜ ਗਿਆ ਜਦ ਕਿ ਗੁਰਜੰਟ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸ ਨੂੰ ਏਮਜ਼ ਰੈਫਰ ਕਰ ਦਿੱਤਾ। ਦੋਨਾਂ ਨੌਜਵਾਨਾਂ ਦੀ ਉਮਰ 23 ਸਾਲ ਦੇ ਕਰੀਬ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ