ਸਰਕਾਰ ਨੇ ਸੋਨਮ ਵਾਂਗਚੁੱਕ ’ਤੇ ਲੱਗਿਆ ਐਨ.ਐਸ.ਏ. ਹਟਾਇਆ
ਨਵੀਂ ਦਿੱਲੀ, 14 ਮਾਰਚ- ਕੇਂਦਰ ਨੇ ਅੱਜ ਲੱਦਾਖੀ ਸਮਾਜਿਕ ਕਾਰਕੁਨ ਅਤੇ ਇੰਜੀਨੀਅਰ ਸੋਨਮ ਵਾਂਗਚੁਕ 'ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਹਟਾ ਦਿੱਤਾ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਦੇ ਅਨੁਸਾਰ ਸੋਨਮ ਨੇ ਐਨ.ਐਸ.ਏ. ਅਧੀਨ ਆਪਣੀ ਨਜ਼ਰਬੰਦੀ ਦੀ ਲਗਭਗ ਅੱਧੀ ਮਿਆਦ ਪੂਰੀ ਕਰ ਲਈ ਹੈ।
ਲੱਦਾਖ ਪ੍ਰਸ਼ਾਸਨ ਨੇ 24 ਸਤੰਬਰ ਨੂੰ ਲੇਹ ਹਿੰਸਾ ਭੜਕਾਉਣ ਦੇ ਦੋਸ਼ ਵਿਚ 26 ਸਤੰਬਰ, 2025 ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਅਧੀਨ ਵਾਂਗਚੁਕ ਨੂੰ ਹਿਰਾਸਤ ਵਿਚ ਲਿਆ ਸੀ। ਉਹ ਉਦੋਂ ਤੋਂ ਜੋਧਪੁਰ ਜੇਲ੍ਹ ਵਿਚ ਹੈ। ਇਸ ਹਿੰਸਾ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ 150 ਤੋਂ ਵੱਧ ਜ਼ਖਮੀ ਹੋ ਗਏ ਸਨ। ਵਾਂਗਚੁਕ ਨੂੰ ਗ੍ਰਿਫ਼ਤਾਰ ਕੀਤੇ ਲਗਭਗ ਸਾਢੇ ਪੰਜ ਮਹੀਨੇ ਹੋ ਗਏ ਹਨ। ਉਸ ਨੂੰ ਲਗਭਗ 170 ਦਿਨਾਂ ਬਾਅਦ ਰਿਹਾਅ ਕਰ ਦਿੱਤਾ ਜਾਵੇਗਾ।
ਐਨ.ਐਸ.ਏ. ਸਰਕਾਰ ਨੂੰ ਰਾਸ਼ਟਰੀ ਸੁਰੱਖਿਆ ਜਾਂ ਜਨਤਕ ਵਿਵਸਥਾ ਲਈ ਖ਼ਤਰਾ ਪੈਦਾ ਕਰਨ ਵਾਲੇ ਵਿਅਕਤੀਆਂ ਨੂੰ ਹਿਰਾਸਤ ਵਿਚ ਲੈਣ ਦੀ ਸ਼ਕਤੀ ਦਿੰਦਾ ਹੈ। ਇਸ ਕਾਨੂੰਨ ਤਹਿਤ ਇਕ ਵਿਅਕਤੀ ਨੂੰ ਵੱਧ ਤੋਂ ਵੱਧ 12 ਮਹੀਨਿਆਂ ਲਈ ਹਿਰਾਸਤ ਵਿਚ ਰੱਖਿਆ ਜਾ ਸਕਦਾ ਹੈ।
;
;
;
;
;
;
;
;