ਕਿਸਾਨ ਜਥੇਬੰਦੀ ਵਲੋਂ ਥਾਣਾ ਲੋਪੋਕੇ ਦਾ ਘਿਰਾਓ
ਚੋਗਾਵਾਂ/ਅੰਮ੍ਰਿਤਸਰ, 14 ਮਾਰਚ (ਗੁਰਵਿੰਦਰ ਸਿੰਘ ਕਲਸੀ)- ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਮਾਨਾਵਾਲਾ ਦੀ ਅਗਵਾਈ ਹੇਠ ਕਿਸਾਨਾਂ ਨੇ ਥਾਣਾ ਲੋਪੋਕੇ ਦਾ ਘਿਰਾਓ ਕਰਕੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਧਰਨੇ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਚਵਿੰਡਾ ਨੇ ਕਿਹਾ ਕਿ ਪਿੰਡ ਮਾਨਾਵਾਲਾ ਦੇ ਗੁਰਜਿੰਦਰ ਪਾਲ ਸਿੰਘ ਮਨੀ ਦੀ 5 ਕਨਾਲਾਂ ਜਗ੍ਹਾ ਹੈ, ਜਿਸਦਾ ਸਟੇਅ ਹੋਣ ਦੇ ਬਾਵਜੂਦ ਵੀ ਪਿੰਡ ਦੇ ਕੁਝ ਲੋਕਾਂ ਵਲੋਂ ਨਾਜਾਇਜ਼ ਕਬਜ਼ਾ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਸੀ। ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਦਿਨ ਰੋਸ ਵਿਚ ਥਾਣੇ ਦਾ ਘੇਰਾਓ ਕੀਤਾ ਗਿਆ ਹੈ। ਉਨ੍ਹਾਂ ਚੇਤਾਵਨੀ ਭਰੇ ਲਹਿਜ ਵਿਚ ਕਿਹਾ ਕਿ ਜੇਕਰ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਤਰਲੋਚਨ ਸਿੰਘ ਮੌਹਲੇਕੇ, ਕਸ਼ਮੀਰ ਸਿੰਘ ਖਿਆਲਾ, ਕਾਬਲ ਸਿੰਘ ਖਿਆਲਾ, ਦਲਬੀਰ ਸਿੰਘ ਮਾਨ, ਗੁਰਮੁਖ ਸਿੰਘ ਬਾਠ, ਭੁਪਿੰਦਰ ਸਿੰਘ ਬੁਰਜ ਆਦਿ ਕਿਸਾਨ ਹਾਜ਼ਰ ਸਨ।
;
;
;
;
;
;
;
;