JALANDHAR WEATHER

ਉਡੀਸ਼ਾ : ਮੁੱਖ ਮੰਤਰੀ ਮੋਹਨ ਚਰਨ ਮਾਝੀ ਵਲੋਂ ਹਸਪਤਾਲ ਨੂੰ ਲੱਗੀ ਅੱਗ ਦੀ ਨਿਆਂਇਕ ਜਾਂਚ ਦੇ ਹੁਕਮ

ਕਟਕ, 16 ਮਾਰਚ - ਕਟਕ ਦੇ ਐਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਟਰੌਮਾ ਕੇਅਰ ਆਈਸੀਯੂ ਵਿਚ ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ ਹੋ ਗਈ।ਉਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਕਟਕ ਦੇ ਐਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਟਰਾਮਾ ਕੇਅਰ ਆਈਸੀਯੂ ਵਿਚ ਅੱਗ ਲੱਗਣ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ, ਨਿਆਂਇਕ ਜਾਂਚ ਦੇ ਹੁਕਮ ਦਿੱਤੇ ਅਤੇ ਮਰੀਜ਼ਾਂ ਨੂੰ ਸੁਰੱਖਿਅਤ ਢੰਗ ਨਾਲ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ, "... ਅੱਗ ਸ਼ਾਇਦ ਸ਼ਾਰਟ ਸਰਕਟ ਕਾਰਨ ਲੱਗੀ। ਟਰੌਮਾ ਆਈਸੀਯੂ, ਉਸ ਨਾਲ ਲੱਗਦੇ ਆਈਸੀਯੂ ਅਤੇ ਪਹਿਲੀ ਮੰਜ਼ਿਲ 'ਤੇ ਵਾਰਡ ਵਿੱਚ 23 ਮਰੀਜ਼ ਇਲਾਜ ਅਧੀਨ ਸਨ। ਉਨ੍ਹਾਂ ਵਿਚੋਂ ਸੱਤ ਦੀ ਅੱਗ ਵਿੱਚ ਮੌਤ ਹੋ ਗਈ। ਉਨ੍ਹਾਂ ਸਾਰਿਆਂ ਨੂੰ ਸ਼ਿਫਟ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਤਿੰਨ ਹੋਰਾਂ ਦੀ ਮੌਤ ਹੋ ਗਈ... ਮੈਡੀਕਲ ਸਟਾਫ ਅਤੇ ਸੁਰੱਖਿਆ ਕਰਮਚਾਰੀਆਂ ਨੇ ਮਰੀਜ਼ਾਂ ਨੂੰ ਬਚਾਉਣ ਵਿਚ ਆਪਣੀ ਜਾਨ ਜੋਖਮ ਵਿਚ ਪਾਈ; ਇਸ ਦੌਰਾਨ, ਉਨ੍ਹਾਂ ਨੂੰ ਵੀ ਸੱਟਾਂ ਲੱਗੀਆਂ, ਅਤੇ ਉਹ ਵੀ ਇਲਾਜ ਅਧੀਨ ਹਨ। ਜਦੋਂ ਅਸੀਂ ਸੱਤਾ ਵਿਚ ਆਏ, ਤਾਂ ਅਸੀਂ ਨਿਰਦੇਸ਼ ਦਿੱਤੇ ਸਨ। ਮੌਜੂਦਾ ਵਿੱਤੀ ਸਾਲ ਵਿਚ, ਅਸੀਂ ਇਸ ਘਟਨਾ ਲਈ 400 ਕਰੋੜ ਰੁਪਏ ਰੱਖੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ