ਬਟਾਲਾ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਧਮਕੀ
ਫਤਿਹਗੜ੍ਹ ਚੂੜੀਆਂ, 16 ਮਾਰਚ ( ਅਵਤਾਰ ਸਿੰਘ ਰੰਧਾਵਾ)- ਅੱਜ ਡੀ. ਡੀ. ਆਈ. ਸਕੂਲ ਪਿੰਡੀ ਥਾਣਾ ਘਣੀਏ ਕੇ ਬਾਂਗਰ ਪੁਲਿਸ ਜ਼ਿਲ੍ਹਾ ਬਟਾਲਾ, ਡਿਵਾਈਨ ਪਬਲਿਕ ਸਕੂਲ ਮਾਲੇਵਾਲ ਥਾਣਾ ਡੇਰਾ ਬਾਬਾ ਨਾਨਕ ਸਮੇਤ ਦੇਸ ਰਾਜ ਹੈਰੀਟੇਜ ਸਕੂਲ, ਸੀਪੀਐਸ ਡੀਏਵੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਧਮਕੀ ਭਰੀ ਈਮੇਲ ਆਈਹੈ। ਜਿਸ ਵਿਚ ਸਕੂਲਾਂ ਨੂੰ ਉਡਾਉਣ ਦੀ ਗੱਲ ਕਹੀ ਗਈ ਹੈ। ਇਸ ਸੰਬੰਧੀ ਸਬੰਧਿਤ ਸਕੂਲਾਂ ਦੇ ਪ੍ਰਿੰਸੀਪਲਾਂ ਵੱਲੋਂ ਸੰਬੰਧਿਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
;
;
;
;
;
;