ਅਸੀਂ ਪੂਰੇ ਮਾਲਵਾ ਖੇਤਰ ਵਿਚ ਹੂੰਝਾ ਫੇਰ ਜਿੱਤ ਦਰਜ ਕਰਾਂਗੇ-ਸੁਖਬੀਰ ਸਿੰਘ ਬਾਦਲ
ਫਰੀਦਕੋਟ, 16 ਮਾਰਚ-ਸ਼੍ਰੋਮਣੀ ਅਕਾਲੀ ਦਲ ਦੀ ਫਰੀਦਕੋਟ ਵਿਖੇ ਹੋਈ ਪੰਜਾਬ ਬਚਾਓ ਰੈਲੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਇਕ ਪੋਸਟ ਸ਼ੇਅਰ ਕਰਦਿਆਂ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇ ਭਾਰੀ ਸਮਰਥਨ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਵਾ ਕਿਸ ਪਾਸੇ ਵਗ ਰਹੀ ਹੈ। ਸ. ਬਾਦਲ ਨੇ ਕਿਹਾ ਕਿ ਅਸੀਂ ਪੂਰੇ ਮਾਲਵਾ ਖੇਤਰ ਵਿਚ ਹੂੰਝਾ ਫੇਰ ਜਿੱਤ ਦਰਜ ਕਰਾਂਗੇ। ਉਨ੍ਹਾਂ ਨੇ ਇਸ ਮੌਕੇ ਹਲਕਾ ਇੰਚਾਰਜ ਸ. ਪਰਮਬੰਸ ਸਿੰਘ ਰੋਮਾਣਾ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਰੈਲੀ ਨੂੰ ਸਫਲ ਬਣਾਉਣ ਲਈ ਧੰਨਵਾਦ ਵੀ ਕੀਤਾ।
;
;
;
;
;
;