JALANDHAR WEATHER

ਦੋ ਮੋਟਰਸਾਈਕਲਾਂ ਦੀ ਟੱਕਰ 'ਚ 3 ਨੌਜਵਾਨਾਂ ਦੀ ਮੌਤ, 3 ਗੰਭੀਰ ਜ਼ਖਮੀ

ਗੁਰੂ ਕਾ ਬਾਗ/ ਜਗਦੇਵ ਕਲਾਂ (ਅੰਮ੍ਰਿਤਸਰ), 16 ਮਾਰਚ (ਸ਼ਰਨਜੀਤ ਸਿੰਘ ਗਿੱਲ) - ਅੱਜ ਦੁਪਹਿਰ ਸਮੇਂ ਸੈਂਸਰਾ ਖੁਰਦ (ਗੁਰੂ ਕਾ ਬਾਗ) ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋਣ ਅਤੇ ਤਿੰਨ ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਇਸ ਸੰਬੰਧੀ ਮੌਕੇ 'ਤੇ ਮੌਜੂਦ ਰਾਹਗੀਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ 'ਤੇ 4 ਨੌਜਵਾਨ ਸਵਾਰ ਸਨ, ਜੋ ਕਿ ਨੇੜਲੇ ਸਕੂਲ ਤੋਂ ਪ੍ਰੀਖਿਆ ਦੇ ਕੇ ਵਾਪਸ ਆ ਰਹੇ ਦੱਸੇ ਜਾ ਰਹੇ ਸਨ ਅਤੇ ਦੋ ਨੌਜਵਾਨ ਇਕ ਹੋਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਾਹਮਣੇ ਤੋਂ ਆ ਰਹੇ ਸਨ, ਜਿਨ੍ਹਾਂ ਦੀ ਪਿੰਡ ਸੈਂਸਰਾ ਖੁਰਦ (ਗੁਰੂ ਕਾ ਬਾਗ) ਨੇੜੇ ਆਹਮੋ - ਸਾਹਮਣੀ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਇਕ ਨੌਜਵਾਨ ਜਸਪਾਲ ਸਿੰਘ ਪੁੱਤਰ ਗੁਰਮੇਜ ਸਿੰਘ ਸਿੰਘ ਵਾਸੀ ਪਿੰਡ ਤੇੜਾ ਖੁਰਦ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ ਨੌਜਵਾਨਾਂ ਨੂੰ 108 ਐ੍ਂਬੂਲੈਂਸ ਰਾਹੀਂ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਭੇਜਿਆ ਗਿਆ। ਇਸ ਸੰਬੰਧੀ ਐਬੂਲੈਂਸ 108 ’ਤੇ ਇਕ ਮੁਲਾਜ਼ਮ ਦੇ ਦੱਸਣ ਅਨੁਸਾਰ 2 ਨੌਜਵਾਨਾਂ ਦੀ ਵੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਮੌਤ ਹੋ ਗਈ, ਜਿਨ੍ਹਾਂ ਦੀ ਮੌਕੇ 'ਤੇ ਪਹਿਚਾਣ ਨਹੀਂ ਹੋ ਸਕੀ ਪਰ ਮੌਕੇ ’ਤੇ ਮੌਜੂਦ ਰਾਹਗੀਰਾਂ ਦੇ ਦੱਸਣ ਮੁਤਾਬਿਕ ਇਕ ਨੌਜਵਾਨ ਪਿੰਡ ਈਸਾਪੁਰ ਅਤੇ ਦੂਸਰਾ ਨੌਜਵਾਨ ਪਿੰਡ ਮੁਹਾਰ ਦਾ ਦੱਸਿਆ ਜਾ ਰਿਹਾ ਹੈ ਅਤੇ ਤਿੰਨ ਜ਼ਖਮੀਆਂ ਵਿਚੋਂ ਇਕ ਹੋਰ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ