ਪੁਲਸੀਆ ਤਸ਼ੱਦਦ ਵਿਰੁੱਧ ਅਰਥੀ ਫੂਕ ਪ੍ਰਦਰਸ਼ਨ
ਪਠਾਨਕੋਟ 17 ਮਾਰਚ ( ਸੰਧੂ )-ਸਾਂਝਾ ਅਧਿਆਪਕ ਮੋਰਚਾ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਸੁਭਾਸ਼ ਚੰਦਰ ਜੀ. ਟੀ. ਯੂ. ਰਮਨ ਕੁਮਾਰ ਐਮ. ਸੀ. ਯੂ,ਈ. ਟੀ. ਟੀ. ਜ਼ਿਲ੍ਹਾ ਪ੍ਰੀਸ਼ਦ ਤੋਂ ਅਸ਼ਵਨੀ ਕੁਮਾ,ਰ ਅਮ੍ਰਿਤਪਾਲ ਸਿੰਘ ਜੀ, ਟੀ, ਯੂ, , ਰਵੀ ਦੱਤ, ਦੀ ਅਗਵਾਈ ਵਿਚ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਦੇ ਸਾਹਮਣੇ ਪੁੱਡਾ ਗਰਾਊਂਡ ਵਿਚ ਇਕ ਇਕੱਤਰਤਾ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ, ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਬਿੱਲ ਨਾ ਲਿਆਉਣ, ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜ਼ਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਣ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4 ਸਾਲ ਦੇ ਕਾਰਜਕਾਲ ਵਿਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ਉਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰਲਾ ਦਿੱਤੇ ਗਏ ਹਨ। ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾਅ ਰਹੇ ਅਧਿਆਪਕਾਂ ਦੇ ਸਿਰ ਉਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਇਸ ਪ੍ਰਦਰਸ਼ਨ ਵਿਚ ਕੁਲਵਿੰਦਰ ਸਿੰਘ, ਰਾਜੇਸ਼ ਰਿਹਾਨ, ਭਵਾਨੀ ਠਾਕੁਰ, ਰਾਜੇਸ਼ ਕੁਮਾਰ, ਰਣਜੋਧ ਸਿੰਘ, ਅਜੈ ਭੋਗਲ, ਰਾਜੀਵ ਕੁਮਾਰ, ਰਾਮ ਦਾਸ, ਕਸ਼ਮੀਰ ਚੰਦ, ਰਾਜੇਸ਼ ਸਲਵਾਨ, ਰਾਜ ਕੁਮਾਰ, ਵਿਜੈ ਕੁਮਾਰ, ਪਵਨ ਕੁਮਾਰ, ਰਾਜੀਵ ਕੁਮਾਰ,ਤਰਸੇਮ ਲਾਲ, ਵਿਨੋਦ ਕੁਮਾਰ, ਪੁਸ਼ਪਿੰਦਰ ਸਿੰਘ ਆਦਿ ਤੋਂ ਇਲਾਵਾ ਅਨੇਕਾਂ ਅਧਿਆਪਕ ਹਾਜ਼ਰ ਸਨ
;
;
;
;
;
;
;
;