ਪੰਜਾਬ-ਰਾਜਸਥਾਨ ਬਾਰਡਰ 'ਤੇ ਬੱਸ ਤੇ ਟਰੱਕ ਦੀ ਟੱਕਰ 'ਚ 5 ਮੌਤਾਂ
ਅਬੋਹਰ, 18 ਮਾਰਚ - ਇਕ ਨਿੱਜੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਵਿਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਤੋਂ ਤੁਰੰਤ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਵਿਚ ਕਈ ਯਾਤਰੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ 'ਤੇ ਪਹੁੰਚੀਆਂ। ਐਸ.ਡੀ.ਐਮ. ਸੰਜੇ ਕੁਮਾਰ ਅਤੇ ਰਾਵਤਸਰ ਪੁਲਿਸ ਨੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀ ਧਰਮਿੰਦਰ ਮੋਚੀ ਅਤੇ ਹੋਰ ਟੀਮਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੀੜਤ ਪਰਿਵਾਰਾਂ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
;
;
;
;
;
;
;
;
;