ਕਾਂਗਰਸ ਵਲੋ 'ਆਪ' ਵਿਧਾਇਕ ਗਿੱਲ ਦੇ ਘਰ ਅੱਗੇ ਪ੍ਰਦਰਸ਼ਨ
ਬਠਿੰਡਾ, 18 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)- ਕਾਂਗਰਸ ਵਲੋਂ ਅੱਜ 'ਆਪ' ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਹਿਲਾਵਾਂ ਲਈ 4 ਸਾਲਾਂ ਦਾ 48 ਹਜ਼ਾਰ ਰੁਪਏ ਬਕਾਇਆ ਮੰਗਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਚੋਣਾਂ ਵੇਲੇ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਰਕਮ ਜਾਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਬਜਟ ਵਿਚ ਕੀਤਾ ਐਲਾਨ ਸਿਰਫ਼ ਚੋਣ ਸਟੰਟ ਹੈ। ਕਾਂਗਰਸ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
;
;
;
;
;
;
;
;
;