JALANDHAR WEATHER

ਚੰਡੀਗੜ੍ਹ ਸੈਕਟਰ 22 ’ਚ ਲੱਗੀ ਅੱਗ

ਚੰਡੀਗੜ੍ਹ, 18 ਮਾਰਚ- ਚੰਡੀਗੜ੍ਹ ਦੇ ਵਪਾਰਕ ਕੇਂਦਰਾਂ ਵਿਚੋਂ ਇਕ ਸੈਕਟਰ-22 ਦੀ ਪ੍ਰਸਿੱਧ ਮੋਬਾਈਲ ਮਾਰਕੀਟ ਵਿਚ ਅੱਜ ਦੁਪਹਿਰ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਨਾਲ ਦੁਕਾਨਦਾਰਾਂ ਅਤੇ ਗਾਹਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਮਾਰਕੀਟ ਵਿਚ ਹਫੜਾ-ਦਫੜੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਤੇ ਅੱਗ 'ਤੇ ਕਾਬੂ ਪਾਉਣ ਲਈ ਕਈ ਗੱਡੀਆਂ ਤਾਇਨਾਤ ਕੀਤੀਆਂ।

ਅੱਗ ਲੱਗਣ ਦੇ ਸਹੀ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਅੱਗ ਸ਼ਾਰਟ ਸਰਕਟ ਨਾਲ ਲੱਗੀ ਜਾਪਦੀ ਹੈ। ਪਰ ਅਧਿਕਾਰੀ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ