JALANDHAR WEATHER

ਯੂਨਾਈਟਡ ਅਕਾਲੀ ਦਲ ਵਲੋਂ ਰੋਸ ਮਾਰਚ

ਬਠਿੰਡਾ, 18 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਯੂਨਾਈਟਡ ਅਕਾਲੀ ਦਲ ਦੇ ਵਰਕਰਾਂ ਨੇ ਸਥਾਨਕ ਟੀਚਰਜ਼ ਹੋਮ ਵਿਚ ਮੀਟਿੰਗ ਤੋਂ ਬਾਅਦ ਰੋਸ ਮਾਰਚ ਕਰਦਿਆਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਯਾਦ ਪੱਤਰ ਸੌਂਪਿਆ। ਪਾਰਟੀ ਨੇ ਜਿਉਂਦ ਪਿੰਡ ਦੇ ਕਿਸਾਨਾਂ ‘ਤੇ ਤਸ਼ੱਦਦ ਅਤੇ ਗੁਰਦਾਸਪੁਰ ਦੇ ਨੌਜਵਾਨ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਪੁਲਿਸ ਕਾਰਵਾਈ ਦੀ ਨਿੰਦਾ ਕਰਦਿਆਂ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਮਾਮਲਿਆਂ ਵਿਚ ਸਖ਼ਤ ਕਾਨੂੰਨ ਅਤੇ ਕਿਸਾਨ ਮਸਲਿਆਂ ਦੇ ਹੱਲ ਦੀ ਮੰਗ ਵੀ ਕੀਤੀ ਗਈ। ਪਾਰਟੀ ਆਗੂ ਗੁਰਦੀਪ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਡਾਲਾ, ਰਮਨਦੀਪ ਸਿੰਘ ਰਮੀਤਾ ਅਤੇ ਬੂਟਾ ਸਿੰਘ ਰਣਸੀਂਹ ਨੇ ਸਰਕਾਰ ‘ਤੇ ਕਾਨੂੰਨ-ਵਿਵਸਥਾ ਅਤੇ ਮਾਫੀਆ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ