ਮਾਮਲਾ ਚੰਡੀਗੜ੍ਹ 'ਚ ਨੌਜਵਾਨ ਦੀ ਹੱਤਿਆ ਦਾ, ਇਕ ਗੈਂਗ ਨੇ ਕਥਿਤ ਤੌਰ 'ਤੇ ਲਈ ਜ਼ਿੰਮੇਵਾਰੀ
ਚੰਡੀਗੜ੍ਹ, 18 ਮਾਰਚ - ਚੰਡੀਗੜ੍ਹ ਵਿਖੇ ਇਕ ਨੌਜਵਾਨ ਦੀ ਹੋਈ ਹੱਤਿਆ ਦੀ ਜ਼ਿੰਮੇਵਾਰੀ ਕਥਿਤ ਤੌਰ 'ਤੇ ਇਕ ਗੈਂਗ ਨੇ ਲਈ ਹੈ। ਸੋਸ਼ਲ ਮੀਡੀਆ 'ਤੇ ਪਾਈ ਇਕ ਪੋਸਟ ਵਿਚ ਉਕਤ ਗੈਂਗ ਨੇ ਇਹ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਅਜੀਤ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਦੱਸ ਦਈਏ ਕਿ ਅੱਜ ਸਵੇਰੇ ਚੰਡੀਗੜ੍ਹ ਦੇ ਸੈਕਟਰ 9 ਦੀ ਮਾਰਕੀਟ ਕੋਲ ਇਕ ਗੱਡੀ ’ਤੇ ਸਵਾਰ ਵਿਅਕਤੀਆਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
;
;
;
;
;
;
;
;
;