JALANDHAR WEATHER

ਸੈਕਟਰ-9 ਗੋਲੀਕਾਂਡ: ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁੱਬਾਹੇੜੀ ਦੇ ਪਰਿਵਾਰ ਦਾ ਪੋਸਟਮਾਰਟਮ ਤੋਂ ਇਨਕਾਰ

ਚੰਡੀਗੜ੍ਹ, 19 ਮਾਰਚ (ਕਪਿਲ ਵਧਵਾ)- ਸੈਕਟਰ-9 ਵਿਚ ਪ੍ਰੋਪਰਟੀ ਡੀਲਰ ਚਰਨਪ੍ਰੀਤ ਸਿੰਘ ਉਰਫ਼ ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ ਨੇ ਤਣਾਅਪੂਰਨ ਸਥਿਤੀ ਪੈਦਾ ਕਰ ਦਿੱਤੀ ਹੈ। ਬੀਤੇ ਦਿਨ ਦੋ ਬਾਈਕ ਸਵਾਰ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕੀਤੇ ਗਏ ਇਸ ਕਤਲ ਤੋਂ ਬਾਅਦ ਪਰਿਵਾਰ ਵਿਚ ਵੱਡਾ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਵੀਰਵਾਰ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਲਾਸ਼ ਇਸ ਸਮੇਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.) ਦੇ ਮੁਰਦਾਘਰ ਵਿਚ ਰੱਖੀ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਨੂੰ 24 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਹੁਣ ਤੱਕ ਪੁਲਿਸ ਵਲੋਂ ਹਮਲਾਵਰਾਂ ਦੀ ਕੋਈ ਪਹਿਚਾਣ ਜਾਂ ਗ੍ਰਿਫ਼ਤਾਰੀ ਨਹੀਂ ਹੋ ਸਕੀ। ਉਨ੍ਹਾਂ ਨੇ ਪੁਲਿਸ ਕਾਰਵਾਈ ’ਤੇ ਨਾਰਾਜ਼ਗੀ ਜਤਾਉਂਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ।

ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਦਕਿ ਪੁਲਿਸ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁਲਜ਼ਮਾਂ ਦੀ ਪਛਾਣ ਲਈ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਦੂਜੇ ਪਾਸੇ ਚੀਨੀ ਕੁੱਬਾਹੇੜੀ ਦੇ ਦੋਸਤਾਂ ਨੇ ਦੱਸਿਆ ਕਿ ਪਹਿਲਾਂ ਸਭ ਕੁਝ ਠੀਕ ਚੱਲ ਰਿਹਾ ਸੀ। ਤਿੰਨ ਸਾਲ ਪਹਿਲਾਂ ਮ੍ਰਿਤਕ ਨੇ ਮੇਲੇ ਕਰਵਾਉਣੇ ਸ਼ੁਰੂ ਕੀਤੇ ਸਨ, ਜਿਸ ਤੋਂ ਬਾਅਦ ਇਹ ਸਭ ਸ਼ੁਰੂ ਹੋਇਆ। ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਹਣ ਜਦੋਂ ਤੱਕ ਮੁਲਜ਼ਮ ਫੜੇ ਨਹੀਂ ਜਾਂਦੇ, ਅਸੀਂ ਅੰਤਿਮ ਸੰਸਕਾਰ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਚਰਨਪ੍ਰੀਤ ਦਾ ਕਿਸੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਸਰਕਾਰ ਹੀ ਇਸ ਤਰ੍ਹਾਂ ਦੀਆਂ ਜ਼ਿੰਮੇਵਾਰੀਆਂ ਲਗਵਾ ਰਹੀ ਹੈ। ਦੋ-ਤਿੰਨ ਦਿਨਾਂ ਤੋਂ ਉਸ ਦੇ ਕਤਲ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਜਿੱਥੇ-ਜਿੱਥੇ ਉਸ ਦੀ ਗੱਡੀ ਜਾਂਦੀ ਸੀ, ਮੁਲਜ਼ਮ ਉੱਥੇ-ਉੱਥੇ ਪਿੱਛਾ ਕਰ ਰਹੇ ਸਨ। ਇਥੋਂ ਤੱਕ ਕਿ ਉਸ ਦੇ ਦਫ਼ਤਰ ਦੀ ਵੀ ਰੇਕੀ ਕੀਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ