ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਿਸਾਨ ਮੇਲੇ ਦਾ ਕੀਤਾ ਉਦਘਾਟਨ
ਲੁਧਿਆਣਾ, 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਅਦ ਦੁਪਹਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ’ਤੇ ਤਜ਼ਰਬੇ ਨਾ ਕਰਨ ਕਿਉਂਕਿ ਕਈ ਵਾਰ ਅਜਿਹਾ ਕਰਨ ਨਾਲ ਫ਼ਸਲਾਂ ਦਾ ਨੁਕਸਾਨ ਹੁੰਦਾ ਹੈ। ਉਹਨਾਂ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਨੂੰ ਤਜ਼ਰਬੇ ਕਰਨ ਤੋਂ ਬਾਅਦ ਹੀ ਕਿਸਾਨਾਂ ਨੂੰ ਬੀਜ ਰਿਲੀਜ਼ ਕਰਨੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਜਲਦ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਹਾਕੀ ਦੇ ਮੈਦਾਨ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਇਥੇ ਰਾਸ਼ਟਰ ਪੱਧਰ ’ਤੇ ਮੈਚ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੀ ਬਿਲਡਿੰਗ ਅਤੇ ਹੋਰ ਸਾਧਨਾਂ ਲਈ ਵੀ ਸਰਕਾਰ ਵਲੋਂ ਕਰੋੜਾਂ ਰੁਪਏ ਦਾ ਫੰਡ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਅੱਗੋਂ ਵੀ ਇਹ ਜਾਰੀ ਰਹੇਗਾ।
;
;
;
;
;
;
;