JALANDHAR WEATHER

ਕੇਂਦਰ ਸਰਕਾਰ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਸੰਪਰਕ ਨਾਲ ਜੋੜਣ ਦੀ ਮਨਜ਼ੂਰੀ

ਬਠਿੰਡਾ, 20 ਮਾਰਚ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਕੇਂਦਰ ਸਰਕਾਰ ਨੇ ਸਿੱਖ ਕੌਮ ਦੀ ਚਿਰੋਕਣੀ ਮੰਗ ਨੂੰ ਪੂਰੀ ਕਰਦਿਆਂ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਨੂੰ ਰੇਲਵੇ ਸੰਪਰਕ ਨਾਲ ਜੋੜਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸੰਬੰਧੀ ਬਠਿੰਡਾ ਪੁੱਜੇ ਰੇਲਵੇ ਰਾਜ ਮੰਤਰੀ ਰਨਵੀਤ ਸਿੰਘ ਬਿੱਟੂ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਆਵਾਜਾਈ ਨਾਲ ਜੋੜਣ ਲਈ ਕੇਂਦਰ ਸਰਕਾਰ ਨੇ 1118 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕਰ ਦਿੱਤਾ ਹੈ, ਜਿਸ ਤਹਿਤ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਨਵੀਂ ਰੇਲ ਲਾਈਨ ਵਿਛਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਰੇਲਵੇ ਲਾਈਨ ਵਿਚ ਕੁੱਲ ਸੱਤ ਸਟੇਸ਼ਨ ਆਉਣਗੇ, ਜਿੰਨਾਂ ਵਿਚ ਰਾਮਾਂ ਮੰਡੀ, ਲਾਲੇਆਣਾ, ਤਲਵੰਡੀ ਸਾਬੋ, ਜਗਾ ਰਾਮ ਤੀਰਥ, ਕਮਾਲੂ ਸਵੈਚ, ਕਮਾਲੂ ਜੰਕਸ਼ਨ ਅਤੇ ਸੱਦਾ ਸਿੰਘ ਵਾਲਾ ਸ਼ਾਮਹ ਹੈ। ਬਿੱਟੂ ਨੇ ਕਿਹਾ ਕਿ ਇਸ ਰੇਲਵੇ ਲਾਈਨ ਲਈ ਬਠਿੰਡਾ ਜ਼ਿਲ੍ਹੇ ਵਿਚ 151.912 ਹੈਕਟੇਅਰ ਅਤੇ ਮਾਨਸਾ ਜ਼ਿਲ੍ਹੇ ਵਿਚ 40.508 ਹੈਕਟੇਅਰ ਜ਼ਮੀਨ ਅਕਵਾਇਰ ਕੀਤੀ ਜਾਵੇਗੀ ਤੇ ਇਹ ਲਾਇਨ ਫਾਟਕਾਂ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗੀ, ਜਿਸ ਦੇ ਹੇਠਾਂ ਅਤੇ ਉਪਰ ਪੁਲ ਬਣਾਏ ਜਾਣਗੇ। ਉਨ੍ਹਾਂ ਇਸ ਬਹੁਤ ਹੀ ਅਹਿਮ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਲਈ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਰੇਲ ਮੰਤਰੀ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ