ਅਣਪਛਾਤੇ ਲੁਟੇਰੇ ਐਕਟਿਵਾ ਸਵਾਰ ਬੱਚੇ ਕੋਲੋਂ ਮੋਬਾਈਲ ਫੋਨ ਤੇ 50 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)- ਸੀਨਪੁਰਾ ਚੌਕ ਤੋਂ ਅਣਪਛਾਤੇ ਲੁਟੇਰੇ ਇਕ ਬੱਚੇ ਤੋਂ ਨਕਦੀ ਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਬਲਰਾਮ ਤਿਵਾੜੀ ਪੁੱਤਰ ਰਜਿੰਦਰ ਕੁਮਾਰ ਤਿਵਾੜੀ ਵਾਸੀ ਹਲਟੀ ਮੰਦਿਰ ਨੇੜੇ ਪੁਲਿਸ ਲਾਈਨ ਕਪੂਰਥਲਾ ਨੇ ਦੱਸਿਆ ਕਿ ਉਹ ਐਕਟਿਵਾ 'ਤੇ ਸਵਾਰ ਹੋ ਕੇ ਆਪਣੇ ਪਿਤਾ ਤੋਂ 50 ਹਜ਼ਾਰ ਰੁਪਏ ਲੈ ਕੇ ਆਪਣੀ ਭੂਆ ਨੂੰ ਦੇਣ ਜਾ ਰਿਹਾ ਸੀ ਕਿ ਜਦੋਂ ਉਹ ਸੀਨਪੁਰਾ ਚੌਕ 'ਤੇ ਪਹੁੰਚਿਆ ਤਾਂ ਚਾਰ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਰੋਕ ਲਿਆ ਤੇ ਉਸਦੀ ਮਾਰਕੁੱਟ ਕਰਕੇ ਉਸ ਪਾਸੋਂ ਮੋਬਾਈਲ ਫੋਨ ਤੇ 50 ਹਜ਼ਾਰ ਰੁਪਏ ਖੋਹ ਕੇ ਫਰਾਰ ਹੋ ਗਏ। ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵੰਦਨਾ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਐਮ.ਐਲ.ਆਰ. ਕੱਟ ਕੇ ਥਾਣੇ ਨੂੰ ਭੇਜ ਦਿੱਤੀ ਗਈ ਹੈ। ਇਸ ਸਾਰੀ ਘਟਨਾ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
;
;
;
;
;
;
;
;