JALANDHAR WEATHER

ਪੰਜਾਬ ਦੇ ਕਿਸਾਨਾਂ ਦਾ ਵਫ਼ਦ ਸੂਬਾ ਭਾਜਪਾ ਪ੍ਰਧਾਨ ਜਾਖੜ ਨੂੰ ਮਿਲਿਆ

ਚੰਡੀਗੜ੍ਹ, 21 ਮਾਰਚ (ਪੀ.ਟੀ.ਆਈ.)-ਪੰਜਾਬ ਦੀਆਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਇਕ ਵਫ਼ਦ ਨੇ ਸ਼ਨੀਵਾਰ ਨੂੰ ਸੂਬਾ ਭਾਜਪਾ ਇਕਾਈ ਦੇ ਮੁਖੀ ਸੁਨੀਲ ਜਾਖੜ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਅਤੇ ਸੂਬੇ ਦੇ ਦਰਿਆਈ ਪਾਣੀ ਦੇ ਮੁੱਦੇ ਦੇ ਹੱਲ ਸਮੇਤ ਕਈ ਮੰਗਾਂ ਉਠਾਈਆਂ ਗਈਆਂ।

ਇਸ ਵਫ਼ਦ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਹਰਮੀਤ ਸਿੰਘ ਕਾਦੀਆਂ, ਬੀ.ਕੇ.ਯੂ. ਪੰਜਾਬ ਦੇ ਆਗੂ ਫੁਰਮਾਨ ਸਿੰਘ ਸੰਧੂ, ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਆਗੂ ਜੰਗਵੀਰ ਸਿੰਘ ਚੌਹਾਨ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਰਾਜੂ ਔਲਖ ਅਤੇ ਹੋਰ ਆਗੂ ਸ਼ਾਮਲ ਸਨ। ਆਪਣੇ ਮੰਗ ਪੱਤਰ ਵਿਚ, ਵਫ਼ਦ ਨੇ ਰਿਪੇਰੀਅਨ ਸਿਧਾਂਤ ਦੇ ਆਧਾਰ 'ਤੇ ਪੰਜਾਬ ਦੇ ਦਰਿਆਈ ਪਾਣੀ ਦੇ ਮੁੱਦੇ ਦਾ ਹੱਲ, ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨਾ, ਫਸਲਾਂ ਲਈ ਭਾਵਾਂਤਰ ਯੋਜਨਾ ਅਤੇ ਕਿਸਾਨ ਕਮਿਸ਼ਨ ਦਾ ਗਠਨ ਕਰਨ ਸਮੇਤ ਮੰਗਾਂ ਉਠਾਈਆਂ। ਇਸ ਤੋਂ ਇਲਾਵਾ, ਉਨ੍ਹਾਂ ਨੇ ਸੂਬੇ ਵਿਚ ਨੌਕਰੀਆਂ ਵਿਚ ਪੰਜਾਬੀਆਂ ਨੂੰ ਤਰਜੀਹ ਦੇਣ, ਗੰਨੇ ਦੇ ਬਕਾਏ ਦੀ ਸਮੇਂ ਸਿਰ ਅਦਾਇਗੀ, ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਮਿਲਾਵਟੀ ਦੁੱਧ ਦੀ ਜਾਂਚ ਲਈ ਮੋਬਾਈਲ ਪ੍ਰਯੋਗਸ਼ਾਲਾਵਾਂ ਸ਼ੁਰੂ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਭਾਜਪਾ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੰਗਾਂ ਨੂੰ ਆਪਣੇ ਆਉਣ ਵਾਲੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਕਰੇ ਅਤੇ ਪੰਜਾਬ ਦੇ ਮੁੱਦਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰੇ।

ਜਾਖੜ ਨੇ ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਭਰੋਸਾ ਦਿੱਤਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪਾਰਟੀ ਪਲੇਟਫਾਰਮ 'ਤੇ ਉਠਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ