ਚੰਡੀਗੜ੍ਹ ਪ੍ਰਦਰਸ਼ਨ ਦੌਰਾਨ ਇਕੱਠੇ ਨਜ਼ਰ ਆਏ ਮਜੀਠੀਆ, ਬਾਜਵਾ ਤੇ ਸੁਨੀਲ ਜਾਖੜ
ਚੰਡੀਗੜ੍ਹ, 22 ਮਾਰਚ- ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਖਾਸ ਗੱਲ ਇਹ ਰਹੀ ਕਿ ਇਸ ਦੌਰਾਨ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਇਕੱਠਿਆਂ ਮਿਲ ਕੇ ਆਮ ਆਦਮੀ ਸਰਕਾਰ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਫੀ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਤਿੰਨਾਂ ਪਾਰਟੀਆਂ ਦੇ ਸੀਨੀਅਰ ਲੀਡਰਾਂ ਤੇ ਵਰਕਰਾਂ ਨਾਲ ਤਿੱਖੀਆਂ ਝੜਪਾਂ ਵੀ ਹੋਈਆਂ। ਵਿਰੋਧ ਪ੍ਰਦਰਸ਼ਨ ਦੇ ਤਿੱਖਾ ਰੂਪ ਧਾਰਨ ਕਰਨ ਉਤੇ ਪੁਲਿਸ ਨੇ ਪਾਣੀ ਦੀਆਂ ਬੌਛਾਰਾਂ ਦਾ ਇਸਤੇਮਾਲ ਵੀ ਕੀਤਾ।
ਪੰਜਾਬ ਦੇ ਇਸ ਭਖਦੇ ਮੁੱਦੇ ਨੂੰ ਲੈੈ ਕੇ ਤਿੰਨਾਂ ਪਾਰਟੀਆਂ ਦੇ ਸੀਨੀਅਰ ਲੀਡਰ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਇਕੱਠੇ ਨਜ਼ਰ ਆਏ। ਇਸ ਪ੍ਰਦਰਸ਼ਨ ਦੌਰਾਨ ਸਾਰਿਆਂ ਨੇ ਰਲ਼ ਕੇ ਸਾਬਕਾ ਮੰਤਰੀ ਦੀ ਗ੍ਰਿਫਤਾਰੀ ਦੀ ਮੰਗ ਤੇ ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਪ ਸਰਕਾਰ ਖਿਲਾਫ ਤਿੱਖੀ ਬਿਆਨਬਾਜ਼ੀ ਵੀ ਕੀਤੀ। ਬਾਅਦ ਵਿਚ ਪੁਲਿਸ ਵਲੋਂ ਇਨ੍ਹਾਂ ਸੀਨੀਅਰ ਲੀਡਰਾਂ ਵਲੋਂ ਗ੍ਰਿਫਤਾਰ ਵੀ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ ਅਜਿਹਾ ਸ਼ਾਇਦ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੀਆਂ ਤਿੰਨ ਪ੍ਰਮੁੱਖ ਪਾਰਟੀਆਂ ਨੇ ਇਕੱਠਿਆਂ ਰਲ਼ ਕੇ ਅਜਿਹੇ ਗੰਭੀਰ ਮੁੱਦੇ ਉਤੇ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ ਹੋਵੇ।
;
;
;
;
;
;
;
;