ਨਿਊਯਾਰਕ ਹਵਾਈ ਅੱਡੇ 'ਤੇ ਜਹਾਜ਼ ਅਤੇ ਟਰੱਕ ਦੀ ਟੱਕਰ, ਕਈ ਜ਼ਖਮੀ
ਨਿਊਯਾਰਕ, 23 ਮਾਰਚ- ਅਮਰੀਕਾ ਵਿਖੇ ਨਿਊਯਾਰਕ ਦੇ ਲਾਗੁਆਰਡੀਆ ਹਵਾਈ ਅੱਡੇ 'ਤੇ ਇਕ ਵੱਡਾ ਹਾਦਸਾ ਵਾਪਰਿਆ, ਜਿਸ ਕਾਰਨ ਹਵਾਈ ਅੱਡਾ ਬੰਦ ਕਰਨਾ ਪਿਆ। ਮੀਡੀਆ ਰਿਪੋਰਟਾਂ ਅਨੁਸਾਰ ਏਅਰ ਕੈਨੇਡਾ ਐਕਸਪ੍ਰੈਸ ਦਾ ਇਕ ਜਹਾਜ਼ ਲੈਂਡਿੰਗ ਦੌਰਾਨ ਰਨਵੇਅ 'ਤੇ ਇਕ ਫਾਇਰ ਟਰੱਕ ਨਾਲ ਟਕਰਾ ਗਿਆ। ਇਹ ਉਡਾਣ ਮੋਂਟਰੀਅਲ ਤੋਂ ਆ ਰਹੀ ਸੀ।
ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਹੋ ਗਏ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਕੁਝ ਫਾਇਰਫਾਈਟਰ ਅਤੇ ਜਹਾਜ਼ ਵਿਚ ਸਵਾਰ ਯਾਤਰੀ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਹੈ। ਹਾਲਾਂਕਿ ਪੂਰੀ ਜਾਣਕਾਰੀ ਅਜੇ ਸਪੱਸ਼ਟ ਨਹੀਂ ਹੈ।
ਹਵਾਈ ਆਵਾਜਾਈ ਨਿਯੰਤਰਣ ਨੇ ਹਾਦਸੇ ਤੋਂ ਪਹਿਲਾਂ ਜਹਾਜ਼ ਅਤੇ ਜ਼ਮੀਨੀ ਵਾਹਨ ਦੋਵਾਂ ਨੂੰ ਰੋਕਣ ਦਾ ਆਦੇਸ਼ ਦਿੱਤਾ ਸੀ, ਪਰ ਟੱਕਰ ਹੋ ਗਈ। ਇਸ ਘਟਨਾ ਤੋਂ ਬਾਅਦ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਨੇ ਹਵਾਈ ਅੱਡੇ 'ਤੇ ਸਾਰੀਆਂ ਉਡਾਣਾਂ ਨੂੰ ਰੋਕ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਤੋਂ ਤੁਰੰਤ ਬਾਅਦ ਯੂ.ਐਸ. ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ ਨੇ ਲਾ ਗਾਰਡੀਆ ਹਵਾਈ ਅੱਡੇ 'ਤੇ "ਗਰਾਊਂਡ ਸਟਾਪ" ਲਗਾ ਦਿੱਤਾ। ਇਸ ਦਾ ਮਤਲਬ ਹੈ ਕਿ ਕੋਈ ਵੀ ਜਹਾਜ਼ ਉੱਥੋਂ ਲੈਂਡ ਜਾਂ ਉਡਾਣ ਨਹੀਂ ਭਰ ਸਕਦਾ। ਇਕ ਸ਼ੁਰੂਆਤੀ ਬਿਆਨ ਵਿਚ ਪ੍ਰਸ਼ਾਸਨ ਨੇ ਕਿਹਾ ਕਿ ਐਮਰਜੈਂਸੀ ਕਾਰਨ ਹਵਾਈ ਅੱਡਾ ਸ਼ਾਮ 6 ਵਜੇ ਤੱਕ ਬੰਦ ਰਹੇਗਾ।
;
;
;
;
;
;