JALANDHAR WEATHER

ਬੋਨੀ ਅਜਨਾਲਾ ਦੀ ਅਗਵਾਈ ਹੇਠ ਭਾਜਪਾਈਆਂ ਨੇ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ਕੀਤਾ ਜਾਮ

ਹਰਸਾ ਛੀਨਾ (ਅੰਮ੍ਰਿਤਸਰ), 23 ਮਾਰਚ ( ਕੜਿਆਲ) - ਬੀਤੇ ਕੁਝ ਦਿਨਾਂ ਤੋਂ ਮੀਡੀਆ ਵਿਚ ਚਰਚਿਤ ਅੰਮਿ੍ਤਸਰ ਦੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ -1 ਪ੍ਰਧਾਨ ਅਤੇ ਸਾਬਕਾ ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਗਵਾਈ ਹੇਠ ਅੱਡਾ ਕੁੱਕੜਾਂਵਾਲਾ ਵਿਖੇ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ਨੂੰ ਜਾਮ ਕਰਦਿਆਂ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਸਾੜਿਆ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਦੱਸਿਆ ਕਿ ਪਿਛਲੇ ਦਿਨੀ ਸੂਬੇ ਦੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਜਿਸ ਕੋਲ ਜ਼ਿਲ੍ਹਾ ਤਰਨਤਾਰਨ ਦੇ ਜ਼ਿਲ੍ਹਾ ਮੈਨੇਜਰ ਦਾ ਵਾਧੂ ਚਾਰਜ ਸੀ, ਨੂੰ ਆਪਣੇ ਪਿਤਾ ਨੂੰ ਗੁਦਾਮ ਦੇ ਟੈਂਡਰ ਦਿਵਾਉਣ ਲਈ ਡਰਾਇਆ, ਧਮਕਾਇਆ, ਘਰ ਬੁਲਾ ਕੇ ਕੁੱਟਮਾਰ ਕੀਤੀ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆ ਧਮਕੀਆਂ ਦਿਤੀਆਂ ਗਈਆਂ, ਜਿਸ ਕਾਰਨ ਡੀ. ਐਮ. ਡਾ. ਗਗਨਦੀਪ ਸਿੰਘ ਰੰਧਾਵਾ ਨੇ ਮਾਨਸਿਕ ਦਬਾਅ ਵਿਚ ਸਲਫਾਸ ਖਾ ਕੇ ਆਪਣੀ ਜਾਨ ਦੇ ਦਿਤੀ। ਪੁਲਿਸ ਪ੍ਰਸਾਸ਼ਨ ਵਲੋਂ ਸਾਬਕਾ ਮੰਤਰੀ ਲਾਲਜੀਤ ਸਿੰਘ
ਭੁੱਲਰ, ਸੁਖਦੇਵ ਸਿੰਘ ਭੁੱਲਰ ਅਤੇ ਸਾਬਕਾ ਮੰਤਰੀ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਉਰਫ ਬਾਗਾ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਸਮੇਤ ਸਮੁੱਚੀ ਵਿਰੋਧੀ ਧਿਰ ਵਲੋਂ ਕੀਤੇ ਵਿਰੋਧ ਪ੍ਰਦਰਸ਼ਨ ਕਾਰਨ ਪੁਲਿਸ ਮਾਮਲਾ ਦਰਜ ਕੀਤਾ ਗਿਆ, ਪਰ ਸਿਆਸੀ ਦਬਾਅ ਕਾਰਨ ਪੁਲਿਸ ਵਲੋਂ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੀੜਿਤ ਰੰਧਾਵਾ ਪਰਿਵਾਰ ਨਾਲ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਖੜੀ ਹੈਲ ਉਨ੍ਹਾਂ ਦੱਸਿਆ ਕਿ ਮਰਹੂਮ ਡਾਕਟਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਲਈ ਜ਼ਿੰਮੇਵਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਸੁਖਦੇਵ ਸਿੰਘ ਭੁੱਲਰ, ਪੀਏ ਦਿਲਬਾਗ ਸਿੰਘ ਉਰਫ ਬਾਗਾ ਅਤੇ ਹੋਰ ਜਿਨ੍ਹਾਂ ਖ਼ਿਲਾਫ਼ ਪੁਲਿਸ ਵਲੋਂ ਮੁਕਦਮਾ ਦਰਜ ਕੀਤਾ ਗਿਆ ਹੈ, ਦੀ ਗ੍ਰਿਫਤਾਰੀ ਹੋਣ ਤੱਕ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸਾਂਝੀ ਅਗਵਾਈ ਹੇਠ ਪੁਲਿਸ ਥਾਣਾ ਰਣਜੀਤ ਐਵੀਨਿਊ ਦੇ ਮੂਹਰੇ 24 ਮਾਰਚ ਦਿਨ ਮੰਗਲਵਾਰ ਤੋਂ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ