ਗਗਨਦੀਪ ਖੁਦਕੁਸ਼ੀ ਮਾਮਲਾ: ਸੀ.ਬੀ.ਆਈ. ਨੂੰ ਟਰਾਂਸਫਰ ਹੋ ਸਕਦੈ ਮਾਮਲਾ- ਅਮਿਤ ਸ਼ਾਹ
ਨਵੀਂ ਦਿੱਲੀ, 23 ਮਾਰਚ- ਅੱਜ ਲੋਕ ਸਭਾ ਵਿਚ ਗਗਨਦੀਪ ਸਿੰਘ ਦੀ ਖੁਦਕੁਸ਼ੀ ਮਾਮਲੇ ’ਚ ਬੋਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਸਾਰੇ ਸੰਸਦ ਮੈਂਬਰ ਲਿਖ ਕੇ ਦੇਣ ਤਾਂ ਤੁਰੰਤ ਇਹ ਮਾਮਲਾ ਸੀ.ਬੀ.ਆਈ. ਨੂੰ ਟਰਾਂਸਫਰ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਹ ਮੁੱਦਾ ਲੋਕ ਸਭਾ ’ਚ ਚੁੱਕਿਆ ਸੀ। ਸ਼ਾਹ ਨੇ ਕਿਹਾ ਕਿ ਇਹ ਪੰਜਾਬ ਰਾਜ ਦਾ ਮਾਮਲਾ ਹੈ। ਮੈਂ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਹ ਮੈਨੂੰ ਲਿਖਤੀ ਰੂਪ ਵਿਚ ਦੇਣ ਅਤੇ ਮੈਂ ਕੇਸ ਸੀ.ਬੀ.ਆਈ. ਨੂੰ ਟ੍ਰਾਂਸਫਰ ਕਰ ਦਿਆਂਗਾ।
;
;
;
;
;
;