JALANDHAR WEATHER

ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਅੰਮ੍ਰਿਤਸਰ/ ਮੰਡੀ ਗੋਬਿੰਦਗੜ੍ਹ, 23 ਮਾਰਚ (ਰੇਸ਼ਮ ਸਿੰਘ)- ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਲੜੀਂਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੇ ਵੇਰਵਿਆਂ ਅਨੁਸਾਰ ਉਸ ਨੂੰ ਲੁਧਿਆਣਾ ਦੇ ਮੰਡੀ ਗੋਬਿੰਦਗੜ੍ਹ ਖੇਤਰ ਤੋਂ ਪੁਲਿਸ ਨੇ ਕਾਬੂ ਕੀਤਾ ਹੈ। ਜਿਸ ਦੀ ਪੁਸ਼ਟੀ ਪੁਲਿਸ ਸੂਤਰਾਂ ਵੱਲੋਂ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ ਦੇ ਡੀਐਮ ਖੁਦਕੁਸ਼ੀ ਮਾਮਲੇ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੰਘੇ ਦਿਨੀਂ ਹੀ ਮੁੱਖ ਮੰਤਰੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕੀਤਾ ਸੀ। ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਕੱਲ੍ਹ ਸਾਰੀਆਂ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਜ਼ੋਰਦਾਰ ਪ੍ਰਦਰਸ਼ਨ ਵੀ ਕੀਤਾ ਸੀ। ਜਿਸ ਕਾਰਨ ਸਰਕਾਰ ਉਤੇ ਭੁੱਲਰ ਦੀ ਗ੍ਰਿਫਤਾਰੀ ਨੂੰ ਲੈ ਕੇ ਕਾਫੀ ਦਬਾਅ ਸੀ। ਸੂਤਰਾਂ ਅਨੁਸਾਰ ਪੁਲਿਸ ਊਸਨੂੰ ਮੰਡੀ ਗੋਬਿੰਦਗੜ੍ਹ ਤੋਂ ਅੰਮ੍ਰਿਤਸਰ ਨੂੰ ਲੈ ਕੇ ਜਾਣ ਲਈ ਰਵਾਨਾ ਹੋ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ