ਮੁੱਖ ਮੰਤਰੀ ਪੰਜਾਬ ਅੱਜ ਕਰਨਗੇ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ
ਚੰਡੀਗੜ੍ਹ, 24 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਚੰਡੀਗੜ੍ਹ ਨਿਵਾਸ ਸਥਾਨ 'ਤੇ ਪ੍ਰੈਸ ਕਾਨਫ਼ਰੰਸ ਕਰਨਗੇ। ਗੁਦਾਮ ਅਧਿਕਾਰੀ ਦੀ ਖੁਦਕੁਸ਼ੀ ਮਾਮਲੇ ਵਿਚ ਸਾਬਕਾ ਮੰਤਰੀ ਅਤੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਮੁੱਖ ਮੰਤਰੀ ਦੀ ਪਹਿਲੀ ਪ੍ਰੈਸ ਕਾਨਫਰੰਸ ਹੈ।
ਇਸ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਖੇਡ ਜਗਤ ਬਾਰੇ ਮਹੱਤਵਪੂਰਨ ਜਾਣਕਾਰੀ ਵੀ ਦੇਣਗੇ। ਮਾਨ ਸਰਕਾਰ ਪਹਿਲਾਂ ਹੀ ਖੇਡ ਬਜਟ ਵਿਚ ਇਤਿਹਾਸਕ ਵਾਧਾ ਕਰ ਚੁੱਕੀ ਹੈ, ਜਿਸ ਨਾਲ ਇਹ ₹1,791 ਕਰੋੜ ਹੋ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਪ੍ਰੈਸ ਕਾਨਫਰੰਸ ਦੌਰਾਨ ਇਸ ਸੰਬੰਧੀ ਵੀ ਜਾਣਕਾਰੀ ਦੇਣਗੇ। ਦੱਸ ਦੇਈਏ ਕਿ 44 ਸਾਲਾਂ ਬਾਅਦ, ਪੰਜਾਬ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰ ਸਕਦਾ ਹੈ।
;
;
;
;
;
;
;
;