JALANDHAR WEATHER

ਨਵੀਂ ਵਾਰਡਬੰਦੀ ’ਤੇ ਹੀ ਹੋਣਗੀਆਂ ਮੁਹਾਲੀ ਨਗਰ ਨਿਗਮ ਚੋਣਾਂ, ਹਾਈ ਕੋਰਟ ਦਾ ਅਹਿਮ ਫੈਸਲਾ

ਚੰਡੀਗੜ੍ਹ, 24 ਮਾਰਚ (ਸੰਦੀਪ ਕੁਮਾਰ ਮਾਹਨਾ) - ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਅਹਿਮ ਫੈਸਲਾ ਸੁਣਾਉਂਦੇ ਹੋਏ ਸਪੱਸ਼ਟ ਕਰ ਦਿੱਤਾ ਹੈ ਕਿ ਨਗਰ ਨਿਗਮ ਮੁਹਾਲੀ ਦੀਆਂ ਆਉਣ ਵਾਲੀਆਂ ਚੋਣਾਂ ਨਵੀਂ ਵਾਰਡਬੰਦੀ ਦੇ ਆਧਾਰ ’ਤੇ ਹੀ ਕਰਵਾਈਆਂ ਜਾਣਗੀਆਂ। ਅਦਾਲਤ ਨੇ ਸੁਣਵਾਈ ਦੌਰਾਨ ਸਰਕਾਰ ਵਲੋਂ ਕੀਤੀ ਗਈ ਨਵੀਂ ਵਾਰਡਬੰਦੀ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਫੈਸਲੇ ਨਾਲ ਪੁਰਾਣੀ ਵਾਰਡਬੰਦੀ ਅਧੀਨ ਚੋਣਾਂ ਕਰਵਾਉਣ ਦੀਆਂ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਗਿਆ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਹੁਣ ਸੂਬੇ ਚੋਣ ਕਮਿਸ਼ਨ ਨਵੀਂ ਸੂਚੀ ਅਨੁਸਾਰ ਚੋਣ ਪ੍ਰਕਿਰਿਆ ਨੂੰ ਅੱਗੇ ਵਧਾਏਗਾ। ਸਿਆਸੀ ਪੱਖੋਂ ਇਸ ਫੈਸਲੇ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਨਵੀਂ ਵਾਰਡਬੰਦੀ ਨਾਲ ਕਈ ਖੇਤਰਾਂ ਦੀ ਸਿਆਸੀ ਗਣਿਤ ’ਚ ਵੱਡੇ ਬਦਲਾਅ ਆ ਸਕਦੇ ਹਨ। ਹੁਣ ਸਾਰੀਆਂ ਪਾਰਟੀਆਂ ਇਸ ਦੇ ਮੁਤਾਬਕ ਆਪਣੀ ਰਣਨੀਤੀ ਤਿਆਰ ਕਰਨ ਵਿਚ ਜੁੱਟ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ