JALANDHAR WEATHER

ਸੇਮ ਨਾਲੇ ਦਾ ਬੰਨ੍ਹ ਟੁੱਟਿਆ, ਸੈਂਕੜੇ ਏਕੜ ਕਣਕ ਦੀ ਪੱਕੀ ਫ਼ਸਲ ਪਾਣੀ ’ਚ ਡੁੱਬੀ

ਸੰਗਤ ਮੰਡੀ,(ਬਠਿੰਡਾ), 24 ਮਾਰਚ (ਅੰਮ੍ਰਿਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਥਰਾਲਾ ਨੇੜੇ ਬੀਤੀ ਰਾਤ ਲਸਾੜਾ ਸੇਮ ਨਾਲੇ ਦਾ ਬੰਨ੍ਹ ਟੁੱਟ ਜਾਣ ਕਾਰਨ ਪਿੰਡ ਪਥਰਾਲਾ ਅਤੇ ਡੂਮਵਾਲੀ ਦੇ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਪੱਕੀ ਫ਼ਸਲ ਪਾਣੀ ਵਿਚ ਡੁੱਬ ਗਈ। ਪਿੰਡ ਪਥਰਾਲਾ ਦੇ ਸਾਬਕਾ ਸਰਪੰਚ ਜਗਤਾਰ ਸਿੰਘ, ਸਾਬਕਾ ਸਰਪੰਚ ਬੰਤ ਸਿੰਘ ਅਤੇ ਪੰਚ ਜਗਸੀਰ ਸਿੰਘ ਸਰਾਂ ਨੇ ਦੱਸਿਆ ਕਿ ਸੇਮ ਨਾਲੇ ਦਾ ਬੰਨ੍ਹ ਟੁੱਟਣ ਕਾਰਨ ਕਰੀਬ 50 ਫੁੱਟ ਚੌੜਾ ਪਾੜ ਪੈ ਜਾਣ ਕਾਰਨ ਉਨ੍ਹਾਂ ਦੇ ਪਿੰਡ ਅਤੇ ਡੂਮਵਲੀ ਦੇ ਕਿਸਾਨਾਂ ਦੀ 150 ਏਕੜ ਦੇ ਕਰੀਬ ਕਣਕ ਦੀ ਪੱਕਣ ’ਤੇ ਆਈ ਫ਼ਸਲ ਸੇਮ ਨਾਲੇ ਦੇ ਗੰਦੇ ਪਾਣੀ ਵਿਚ ਡੁੱਬ ਗਈ,ਜਿਸ ਦਾ ਪਿੰਡ ਵਾਸੀਆਂ ਨੂੰ ਸਵੇਰ ਹੋਣ ’ਤੇ ਪਤਾ ਲੱਗ ਸਕਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਨੂੰ ਇਸ ਬਾਰੇ ਬੀਤੀ 20 ਮਾਰਚ ਨੂੰ ਹੀ ਸੂਚਿਤ ਕਰ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਤੇ ਜੇਕਰ ਸਮਾਂ ਰਹਿੰਦੇ ਧਿਆਨ ਦਿੱਤਾ ਜਾਂਦਾ ਤਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕਦਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ