JALANDHAR WEATHER

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਗ੍ਰਿਫ਼ਤਾਰ- ਸੂਤਰ

ਚੰਡੀਗੜ੍ਹ, 25 ਮਾਰਚ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹਲਕਾ ਸਨੌਰ ਤੋਂ ‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਪਟਿਆਲਾ ਪੁਲਿਸ ਵਲੋਂ ਕੀਤੀ ਗਈ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਪਠਾਨਮਾਜਰਾ ਨੂੰ ਜਬਰ ਜਨਾਹ ਦੇ ਇਕ ਮਾਮਲੇ ’ਚ ਸਤੰਬਰ 2025 ਤੋਂ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ।

ਜਾਣਕਾਰੀ ਅਨੁਸਾਰ ਗ੍ਰਿਫ਼ਤਾਰੀ ਤੋਂ ਬਚਣ ਲਈ, ਪਠਾਨਮਾਜਰਾ ਆਸਟ੍ਰੇਲੀਆ ਭੱਜ ਗਿਆ ਸੀ। ਬਾਅਦ ਵਿਚ ਪੁਲਿਸ ਨੇ ਉਸਨੂੰ ਭਗੌੜਾ ਐਲਾਨ ਦਿੱਤਾ ਸੀ। ਉਹ ਵਾਰ-ਵਾਰ ਆਸਟ੍ਰੇਲੀਆ ਤੋਂ ਲਾਈਵ ਹੋ ਕੇ ਸਰਕਾਰ ਵਿਰੁੱਧ ਬੋਲਦਾ ਰਿਹਾ। ਉਸਨੂੰ ਮੰਗਲਵਾਰ ਦੇਰ ਰਾਤ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਦੇਖਿਆ ਗਿਆ ਤਾਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ