JALANDHAR WEATHER

ਕਬੱਡੀ ਪ੍ਰਮੋਟਰ ਰਾਣਾ ਬਲਾਚੋਰੀਆਂ ਦੇ ਕਤਲ ਤੋਂ ਬਾਅਦ ਚੋਰੀ ਹੋਏ ਪਿਸਤੌਲ ਸਮੇਤ ਇਕ ਵਿਅਕਤੀ ਆਇਆ ਪੁਲਿਸ ਅੜਿੱਕੇ

ਗੋਨਿਆਣਾ (ਬਠਿੰਡਾ), 25 ਮਾਰਚ (ਲਛਮਣ ਦਾਸ ਗਰਗ)  - ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਕਬੱਡੀ ਪ੍ਰਮੋਟਰ ਰਾਣਾ ਬਲਾਚੋਰੀਆਂ ਦੇ ਕਤਲ ਤੋਂ ਬਾਅਦ ਚੋਰੀ ਹੋਇਆ ਪਿਸਤੌਲ, 2 ਜ਼ਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਗੁਰਮੇਲ ਸਿੰਘ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਉਕਤ ਅਫ਼ਸਰ ਨੇ ਦੱਸਿਆ ਹੈ ਕਿ ਗੁਰਮੇਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਹਮੀਰਗੜ੍ਹ (ਭਗਤਾ ਭਾਈ ਕਾ) ਨੇ ਨਜਦੀਕੀ ਪਿੰਡ ਗੋਨਿਆਣਾ ਖ਼ੁਰਦ ਕੋਲ ਇਕ ਮੋਟਰਸਾਇਕਲ ਸਵਾਰ ਵਿਅਕਤੀ ਹਰਪ੍ਰੀਤ ਸਿੰਘ ਪੁੱਤਰ ਹਰਜੀਵਨ ਸਿੰਘ ਵਾਸੀ ਰੋਮਾਣਾ ਅਜੀਤ ਸਿੰਘ ਵਾਲਾ ਨੂੰ ਰੋਕ ਕੇ ਉਸ ਕੋਲੋ ਪਿਸਤੌਲ ਦੀ ਨੌਕ ’ਤੇ ਮੋਟਰਸਾਇਕਲ, ਮੋਬਾਇਲ ਅਤੇ ਨਗਦੀ ਖੋਹੀ ਸੀ।ਪੁਲਿਸ ਨੇ ਜਾਂਚ ਕੀਤੀ ਤਾ ਇਹ ਵੱਡਾ ਖ਼ੁਲਾਸਾ ਹੋਇਆ ਹੈ।ਪੁਲਿਸ ਅਨੁਸਾਰ ਉਕਤ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਮੁੱਕਦਮੇ ਦਰਜ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ