ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿਖੇ ਅਣ-ਪਛਾਤੇ ਵਿਅਕਤੀਆਂ ਵਲੋਂ ਨੌਜਵਾਨ ’ਤੇ ਫਾਇਰਿੰਗ
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 25 ਮਾਰਚ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਜਾਜਨ ਵਿਖੇ ਅੱਜ ਦਿਨ ਦਿਹਾੜੇ ਦੋ ਅਣ-ਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਪਿੰਡ ਪੱਡਾ ਦੇ ਸੁਖਰਾਜ ਸਿੰਘ ਉਰਫ਼ ਕਾਕਾ ਨਾਮ ਦੇ ਨੌਜਵਾਨ ਨੂੰ ਗੋਲੀਆਂ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀਆਂ ਲੱਗਣ ਨਾਲ ਸੁਖਰਾਜ ਸਿੰਘ ਕਾਕਾ ਗੰਭੀਰ ਰੂਪ ਜ਼ਖ਼ਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ। ਮੌਕੇ ’ਤੇ ਪੁੱਜੇ ਐਸ.ਐਸ.ਪੀ. ਬਟਾਲਾ ਡਾਕਟਰ ਮਹਿਤਾਬ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਦੇ ਦੋ ਗੋਲੀ ਲੱਗੀਆਂ ਹਨ, ਜਿਨ੍ਹਾਂ ਦੇ ਮੌਕੇ ਤੋਂ ਖੋਲ ਵੀ ਬਰਾਮਦ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਪੁਲਿਸ ਵਲੋਂ ਨਜ਼ਦੀਕ ਲੱਗੇ ਸੀ.ਸੀ.ਟੀ. ਕੈਮਰੇ ਖੰਘਾਲੇ ਜਾ ਰਹੇ ਹਨ ਤੇ ਜਾਂਚ ਆਰੰਭ ਦਿੱਤੀ ਗਈ ਹੈ। ਮੌਕੇ ’ਤੇ ਪੁੱਜੇ ਡੇਰਾ ਬਾਬਾ ਨਾਨਕ ਦੇ ਡੀ.ਐਸ.ਪੀ. ਜੋਗਾ ਸਿੰਘ ਤੇ ਐਸ.ਐਚ.ਓ. ਅਸ਼ੋਕ ਕੁਮਾਰ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
;
;
;
;
;
;
;
;