JALANDHAR WEATHER

ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ. ਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 26 ਮਾਰਚ (ਪ੍ਰੋ. ਅਵਤਾਰ ਸਿੰਘ) – ਪੰਜਾਬ ਸਰਕਾਰ ਵਲੋਂ 1 ਆਈ.ਏ.ਐਸ. ਤੇ 8 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਕੰਚਨ ਆਈ.ਏ.ਐਸ ਨੂੰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਠਿੰਡਾ ਅਤੇ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਲਗਾਇਆ ਗਿਆ ਹੈ। ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ ’ਚ ਲਵਜੀਤ ਕਲਸੀ ਨੂੰ ਕਮਿਸ਼ਨਰ ਨਗਰ ਨਿਗਮ ਬਠਿੰਡਾ, ਬਬਨਦੀਪ ਸਿੰਘ ਵਾਲੀਆ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਫ਼ਾਜਿਲਕਾ, ਰਵਿੰਦਰ ਸਿੰਘ ਨੂੰ ਐਸ.ਡੀ.ਐਮ. ਦੀਨਾ ਨਗਰ ਅਤੇ ਵਾਧੂ ਚਾਰਜ ਐਸ.ਡੀ.ਐਮ. ਕਲਾਨੌਰ, ਅਮਰੀਕ ਸਿੰਘ ਨੂੰ ਐਸ.ਡੀ.ਐਮ. ਬਾਘਾ ਪੁਰਾਣਾ, ਮਨਜੀਤ ਸਿੰਘ ਰਾਜਲਾ ਨੂੰ ਮੁੱਖ ਮੰਤਰੀ ਖੇਤਰੀ ਅਫ਼ਸਰ ਲੁਧਿਆਣਾ, ਰਮਨਜੀਤ ਨੂੰ ਐਸ.ਡੀ.ਐਮ. ਰਾਏਕੋਟ, ਜਗਦੀਪ ਸਿੰਘ ਨੂੰ ਐਸ.ਡੀ.ਐਮ. ਭਿੱਖੀਵਿੰਡ ਤੇ ਸ਼ੰਕਰ ਸ਼ਰਮਾ ਨੂੰ ਐਸ.ਡੀ.ਐਮ. ਧਾਰ ਕਲਾਂ ਲਗਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ