JALANDHAR WEATHER

ਜਲੰਧਰ ਦੇ ਇਕ ਨਿੱਜੀ ਸਕੂਲ ਦੇ ਮਾਲਕ ਉਤੇ ਪੁਲਿਸ ਕਾਰਵਾਈ

ਜਲੰਧਰ, 27 ਮਾਰਚ (ਐੱਮ. ਐੱਸ. ਲੋਹੀਆ) – ਅੱਜ ਸਵੇਰੇ ਫਾਜ਼ਿਲਕਾ ਪੁਲਿਸ ਵਲੋਂ ਜਲੰਧਰ ਦੇ ਮਾਡਲ ਟਾਊਨ ਵਿਖੇ ਕਾਰਵਾਈ ਕਰਦੇ ਹੋਏ ਇਕ ਨਿੱਜੀ ਸਕੂਲ ਦੇ ਮਾਲਕ ਨੂੰ ਹਿਰਾਸਤ ’ਚ ਲਿਆ ਗਿਆ ਅਤੇ ਆਪਣੇ ਨਾਲ ਲੈ ਗਈ। ਮਿਲੀ ਜਾਣਕਾਰੀ ਅਨੁਸਾਰ ਨਿੱਜੀ ਸਕੂਲ ਦੇ ਮਾਲਕ ਵਲੋਂ ਇਕ ਜਾਇਦਾਦ ’ਤੇ ਕਬਜ਼ਾ ਕਰਨ ਲਈ ਧੋਖਾਧੜੀ ਕੀਤੀ ਗਈ ਸੀ, ਜਿਸ ਸੰਬੰਧੀ ਫਾਜ਼ਿਲਕ ਵਿਖੇ ਉਸ ਖ਼ਿਲਾਫ਼ ਮੁਕੱਦਮਾ ਦਰਜ ਹੋਇਆ ਸੀ। ਅੱਜ ਫਾਜ਼ਿਲਕਾ ਪੁਲਿਸ ਨੇ ਇਸ ਸੰਬੰਧੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਸਵੇਰੇ ਕਰੀਬ 6.30 ਵਜੇ ਜਲੰਧਰ ਦੇ ਮਾਡਲ ਟਾਊਨ ਵਿਖੇ ਨਿੱਜੀ ਸਕੂਲ ਦੇ ਮਾਲਕ ਨੂੰ ਉਸ ਦੀ ਰਿਹਾਇਸ਼ ਤੋਂ ਕਾਬੂ ਕੀਤਾ ਅਤੇ ਆਪਣੇ ਨਾਲ ਲੈ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ