JALANDHAR WEATHER

ਬਿਕਰਮ ਮਜੀਠੀਆ ਖਿਲਾਫ ਸੰਜੇ ਸਿੰਘ ਦੀ ਪਟੀਸ਼ਨ ਹਾਈਕੋਰਟ ਨੇ ਕੀਤੀ ਮਨਜ਼ੂਰ

ਚੰਡੀਗੜ੍ਹ, 27 ਮਾਰਚ- 'ਆਪ' ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਸੰਜੈ ਸਿੰਘ ਦੀ ਪਟੀਸ਼ਨ ਮਨਜ਼ੂਰ ਕਰ ਲਈ ਹੈ।

ਜ਼ਿਕਰਯੋਗ ਹੈ ਕਿ 'ਆਪ' ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਮਾਣਹਾਨੀ ਮਾਮਲੇ ਵਿਚ ਸੁਣਵਾਈ ਦੌਰਾਨ, ਲੁਧਿਆਣਾ ਅਦਾਲਤ ਨੇ ਬਿਕਰਮ ਮਜੀਠੀਆ ਦੇ ਮੁਕੱਦਮੇ ਨੂੰ ਨਿਲ ਕਰ ਦਿੱਤਾ ਸੀ।  ਪਰ 2021 ਵਿਚ, ਸੰਜੇ ਸਿੰਘ ਨੇ ਲੁਧਿਆਣਾ ਅਦਾਲਤ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਸੀ। ਇਸੇ ਪਟੀਸ਼ਨ ਉਤੇ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਅਦਾਲਤ ਨੇ ਬਿਕਰਮ ਮਜੀਠੀਆ ਦੀ ਜਿਰ੍ਹਾ ਲਈ ਨਿਰਦੇਸ਼ ਜਾਰੀ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ