JALANDHAR WEATHER

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਡੀਸੀ ਦਫਤਰ ਅੰਮ੍ਰਿਤਸਰ ਦੇ ਬਾਹਰ ਰੋਸ ਧਰਨਾ

ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੱਜ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਪਿਛਲੇ 16 ਸਾਲ ਤੋਂ ਲੰਬਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਡੀਸੀ ਦਫਤਰ ਵਿਖੇ ਸੰਕੇਤਕ ਰੋਸ ਧਰਨਾ ਦਿੱਤਾ ਗਿਆ।

ਇਸ ਮੌਕੇ ਐਡਵੋਕੇਟ ਜਸਬੀਰ ਸਿੰਘ ਘੁੰਮਣ, ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ, ਭਾਈ ਮਨਜੀਤ ਸਿੰਘ ਭੂਰਾ ਕੋਹਨਾ ਮੈਂਬਰ ਸ਼੍ਰੋਮਣੀ ਕਮੇਟੀ ਅਜੇਪਾਲ ਸਿੰਘ ਮੀਰਾਂਕੋਟ ਅਤੇ ਮਧੂਪਾਲ ਸਿੰਘ ਗੋਗਾ ਸਮੇਤ ਹੋਰ ਪਾਰਟੀ ਆਗੂ ਹਾਜ਼ਰ ਸਨ। ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸਖਤ ਕਾਨੂੰਨ ਬਣਨਾ ਚਾਹੀਦਾ ਹੈ ਅਤੇ ਸ਼੍ਰੋਮਣੀ ਕਮੇਟੀ ਦੀਆਂ ਕਈ ਵਰ੍ਹਿਆਂ ਤੋਂ ਲੰਬਿਤ ਪਈਆਂ ਜਨਰਲ ਚੋਣਾਂ ਤੁਰੰਤ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਉਪਰੰਤ ਭਾਟੀ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ