ਡਾ. ਅਮਰ ਸਿੰਘ ਨੇ ਲੋਕ ਸਭਾ ਵਿਚ ਉਠਾਇਆ ਸੂਬੇ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ
ਰਾਏਕੋਟ (ਲੁਧਿਆਣਾ), 27 ਮਾਰਚ (ਸੁਸ਼ੀਲ) - ਡਾ. ਅਮਰ ਸਿੰਘ ਨੇ ਲੋਕ ਸਭਾ ਵਿਚ ਪੰਜਾਬ ਦੀ ਮਾੜੀ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਮੁੱਦਾ ਉਠਾਇਆ। ਆਪਣੇ ਸੰਬੋਧਨ ਵਿਚ ਉਨ੍ਹਾਂ ਗੈਂਗਸਟਰਾਂ ਵਲੋਂ ਜਬਰੀ ਵਸੂਲੀ ਦੀ ਵੱਡੀ ਸਮੱਸਿਆ ਅਤੇ ਪੰਜਾਬੀਆਂ ਲਈ ਸੁਰੱਖਿਆ ਦੀ ਘਾਟ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਕਿਵੇਂ ਕਾਰੋਬਾਰੀਆਂ, ਗਾਇਕਾਂ, ਖਿਡਾਰੀਆਂ ਅਤੇ ਇੱਥੋਂ ਤੱਕ ਕਿ ਪੁਲਿਸ ਨੂੰ ਵੀ ਗੈਂਗਸਟਰਾਂ ਨੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਕਿਉਂਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਰਾਜ ਸਰਕਾਰ 'ਤੇ ਜ਼ੋਰ ਦਿੱਤਾ ਕਿ ਉਹ ਜਬਰੀ ਵਸੂਲੀ ਅਤੇ ਗੈਂਗਸਟਰਾਂ ਦੀ ਬੁਰਾਈ ਨੂੰ ਰੋਕਣ ਲਈ ਕੰਮ ਕਰਨ।
;
;
;
;
;
;
;
;
;