ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਕਾਹਨੇਕੇ ਵਲੋਂ ਬਜਟ ਇਜਲਾਸ ਪੰਜ ਦਿਨ ਦਾ ਕਰਨ ਦੀ ਮੰਗ
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ) - ਵਿਰੋਧੀ ਧਿਰ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨਹੀਂ ਸ਼੍ਰੋਮਣੀ ਕਮੇਟੀ ਦੇ ਬਜਟ 'ਤੇ ਵਿਸਥਾਰਤ ਵਿਚਾਰ ਚਰਚਾ ਲਈ ਪੰਜ ਦਿਨ ਦਾ ਇਜਲਾਸ ਸਰਬ ਸੱਧੇ ਜਾਣ ਦੀ ਮੰਗ ਕੀਤੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਸਟਰ ਕਾਹਨੇਕੇ ਨੇ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਵਲੋਂ ਕਰੀਬ 14 ਅਰਬ 87 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਜਾ ਰਿਹਾ ਹੈ ਤੇ ਇਡੇ ਵੱਡੇ ਬਜਟ ਲਈ ਵਿਸਤਾਰ ਵਿੱਚ ਵਿਚਾਰ ਚਰਚਾ ਹੋਣੀ ਜਰੂਰੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅੱਜ ਦੇ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਲੰਬੇ ਸਮੇਂ ਤੋਂ ਚੋਣਾਂ ਨਾ ਹੋਣ ਕਰਕੇ ਇਹ ਚੋਣਾਂ ਜਲਦ ਕਰਾਉਣ ਦਾ ਮਤਾ ਪਾਸ ਕੀਤਾ ਜਾਣਾ ਚਾਹੀਦਾ ਹੈ। ਉਨਾਂ ਅੱਜ ਦੇ ਬਜਟ ਵਿਚ ਮੀਰੀ ਪੀਰੀ ਅਕੈਡਮੀ ਹਰਿਆਣਾ ਲਈ ਜਾਰੀ ਕੀਤੇ ਜਾ ਰਹੇ ਬਜਟ ਤੇ ਵੀ ਮੁੜ ਵਿਚਾਰ ਕਰਨ ਦੀ ਮੰਗ ਕੀਤੀ।
;
;
;
;
;
;
;
;