ਸਾਬਕਾ ਮੰਤਰੀ ਲਾਲ ਸਿੰਘ ਦੀ ਮੌਤ ਉਤੇ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਇਆ ਦੁੱਖ
ਚੰਡੀਗੜ੍ਹ, 28 ਮਾਰਚ- ਸਾਬਕਾ ਕਾਂਗਰਸੀ ਮੰਤਰੀ ਲਾਲ ਸਿੰਘ ਦੀ ਮੌਤ ਉਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁਖ ਪ੍ਰਗਟਾਇਆ ਹੈ। ਸੋਸ਼ਲ ਮੀਡੀਆ ਉਤੇ ਟਵੀਟ ਕਰਦਿਆਂ ਬਾਦਲ ਨੇ ਕਿਹਾ ਹੈ ਕਿ ਜਨਤਕ ਸੇਵਾ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਅਕਾਲੀ ਦਲ ਦੇ ਪ੍ਰਧਾਨ ਨੇ ਅੱਗੇ ਲਿਖਿਆ ਹੈ ਕਿ ਪ੍ਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਦੇਵੇ ਤੇ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ। ਸ. ਬਾਦਲ ਨੇ ਪਰਿਵਾਰ ਨੂੰ ਵੀ ਭਾਣਾ ਮੰਨਣ ਲਈ ਕਿਹਾ ਹੈ।
;
;
;
;
;
;
;
;