ਭਲਕੇ 1 ਅਪ੍ਰੈਲ ਤੋਂ ਆੜਤੀਆਂ ਵਲੋਂ ਮੁਕੰਮਲ ਹੜਤਾਲ ਦਾ ਐਲਾਨ
ਜੰਡਿਆਲਾ ਮੰਜਕੀ,31 ਮਾਰਚ(ਸੁਰਜੀਤ ਸਿੰਘ ਜੰਡਿਆਲਾ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਆੜਤੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਤੋਂ ਆੜਤੀਆ ਵਰਗ ਪਰੇਸ਼ਾਨ ਹੈ। ਅੱਜ ਸਥਾਨਕ ਕਸਬੇ ਵਿਚ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ ਦੇ ਵਿੰਗ ਵਲੋਂ ਹੋਈ ਮੀਟਿੰਗ ਦੌਰਾਨ ਵੱਖ ਵੱਖ ਆੜਤੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਆੜਤੀਆਂ ਦੀ ਆੜਤ ਵਧਾਉਣ ਦਾ ਕਈ ਵਾਰ ਭਰੋਸਾ ਦਿੱਤਾ ਗਿਆ।
ਇਸ ਸੰਬੰਧੀ ਪੰਜਾਬ ਦੇ ਆੜਤੀਆਂ ਵਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਵੀ ਮੀਟਿੰਗ ਕੀਤੀ ਗਈ ਸੀ। ਮੀਟਿੰਗ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਜੇਕਰ ਕੇਂਦਰ ਸਰਕਾਰ ਆੜਤੀਆਂ ਦੀਆਂ ਮੰਗਾਂ ਨਹੀਂ ਵੀ ਮੰਨਦੀ ਤਾਂ ਅਸੀਂ ਹਰ ਹਾਲ ਵਿਚ ਉਨ੍ਹਾਂ ਦੀਆਂ ਮੰਗਾਂ ਆਪਣੇ ਪੱਧਰ ’ਤੇ ਪੂਰੀਆਂ ਕਰਾਂਗੇ। ਉਹਨਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਵਿਚ ਆੜਤੀਆਂ ਦੀ ਮੰਗ ਮੁਤਾਬਕ ਉਨ੍ਹਾਂ ਨੂੰ ਆੜਤ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਆੜਤੀਆਂ ਨੂੰ ਸਿਵਾਏ ਭਰੋਸਿਆਂ ਦੇ ਕੁਝ ਨਹੀਂ ਮਿਲਿਆ। ਹਾਜ਼ਰ ਸਮੂਹ ਆੜਤੀਆਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਇਕ ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਮੌਕੇ ਮੁਕੰਮਲ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਹੈ।
;
;
;
;
;
;
;
;