ਕੈਲਗਰੀ ਸ਼ਹਿਰ ਦੇ ਮੇਅਰ ਜਰਮੀ ਫਰਕਸ ਨੇ ਅਪ੍ਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਐਲਾਨਿਆ
ਕੈਲਗਰੀ, 1 ਅਪ੍ਰੈਲ (ਜਸਜੀਤ ਸਿੰਘ ਧਾਮੀ)- ਕੈਲਗਰੀ ਸ਼ਹਿਰ ਦੇ ਮੇਅਰ ਜਰਮੀ ਫਰਕਸ ਨੇ ਅਪ੍ਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਕੀਤਾ ਹੈ। ਮੇਅਰ ਦੇ ਦਫ਼ਤਰ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਜਰਮੀ ਨੇ ਕਿਹਾ ਕਿ ਅਸੀਂ ਕੈਲਗਰੀ ਵਿਚ ਵਿਭਿੰਨਤਾ,ਸਮਾਵੇਸ਼ ਅਤੇ ਭਾਈਚਾਰਕ ਭਾਵਨਾ ਨੂੰ ਉਤਸ਼ਾਹਿਤ ਕਰਨ ਵਿਚ ਭਾਈਚਾਰੇ ਵਲੋਂ ਦਿੱਤੇ ਜਾ ਰਹੇ ਸਮਰਥਨ ਦੀ ਸੱਚਮੁੱਚ ਕਦਰ ਕਰਦੇ ਹਾਂ। ਇਸ ਸਮੇਂ ਕੌਂਸਲਰ ਰਾਜ ਧਾਲੀਵਾਲ ਤੋਂ ਇਲਾਵਾ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਅਤੇ ਅਹੁਦੇਦਾਰ ਵੀ ਮੌਜੂਦ ਸਨ।
;
;
;
;
;
;
;
;